03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੇਵਾ ਕੇਂਦਰਾਂ ’ਚ ਲੰਬੀਆਂ ਕਤਾਰਾਂ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ-ਸੁਖਮਿੰਦਰ ਸਿੰਘ ਰਾਜਪਾਲ

Ad Position 21
No active advertisement
ਅਜੀਤ ਡੈਸਕ 31-07-2026
ਜਲੰਧਰ,30 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਹੈ ਕਿ ਉਨ੍ਹਾਂ ਅੱਜ ਜਲੰਧਰ ਸ਼ਹਿਰ ਦੇ ਤਹਿਸੀਲ ਕੰਪਲੈਕਸ ਸਥਿਤ ਸੇਵਾ ਕੇਂਦਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਕਾਜ ਦਾ ਰਿਐਲਿਟੀ ਚੈੱਕ ਕੀਤਾ ਤੇ ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਕਿਸ ਤਰ੍ਹਾਂ ਸੇਵਾ ਕੇਂਦਰ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਤਾਰਾਂ ’ਚ ਲੱਗ ਕੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਸਰਕਾਰ ਵਲੋਂ ਲੋਕਾਂ ਨੂੰ ਘਰਾਂ ’ਚ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇਦਾਅਵੇ ਕੀਤੇ ਜਾ ਰਹੇ ਹਨ ਪਰ ਦੂਸਰੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ । ਰਾਜਪਾਲ ਨੇ ਕਿਹਾ ਕਿ ਸੇਵਾ ਕੇਂਦਰ ਦੇ ਅੰਦਰ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਦਿਖਾਈ ਦਿੱਤੇ ਜਦਿਕ ਸਰਕਾਰ ਦਾਅਵਾ ਕਰਦੀ ਹੈ ਕਿ ਲੋਕ 1076 ਨੰਬਰ ’ਤੇ ਫੋਨ ਕਰਕੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਪਰ ਜੇਕਰ ਅਜਿਹਾ ਹੁੰਦਾ ਤਾਂ ਅੱਜ ਲੋਕਾਂ ਨੂੰ ਦਫਤਰਾਂ ’ਚ ਖੱਜਲ ਖੁਆਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੀ ਸ਼ੁਰੂਆਤ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੀ ਗਈ ਸੀ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਕਈ ਸੇਵਾ ਕੇਂਦਰ ਬੰਦ ਕਰਕੇ ਲੋਕਾਂ ਨੂੰ ਮੁੜ ਦੂਰ-ਦੁਰਾਡੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਲਈ ਮਜਬੂਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ ਸਾਹਮਣੇ ਖ਼ਰੀਦੇ ਸਾਮਾਨ ਦੇ ਪੈਸੇ ਮੰਗਣ ’ਤੇ ਗੱਡੀ ਸਵਾਰਾਂ ਵਲੋਂ ਦੁਕਾਨਦਾਰ ਦੀ ਕੁੱਟਮਾਰ, ਬਾਂਹ ਤੋੜੀ ਪੁ... ਅਗਲੀ ਖ਼ਬਰ ਕਈ ਥਾਵਾਂ ’ਤੇ ਸੀਵਰੇਜ ਜਾਮ ਦੀਆਂ ਸ਼ਿਕਾਇਤਾਂ ਟੀ. ਵੀ. ਸੈਂਟਰ ਦੇ ਸਾਹਮਣੇ ਕੂੜੇ ਦੇ ਵੱਡੇ ਹੋਏ ਢੇਰ
Ad Position 24
No active advertisement