03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

-ਮਾਮਲਾ ਗੁਰੂ ਨਾਨਕਪੁਰਾ ਰੇਲਵੇ ਫਾਟਕ ਦਾ- ਮਿੱਟੀ ਦੀ ਜਾਂਚ ਲਈ ਵੱਖ -ਵੱਖ 5 ਥਾਵਾਂ ਤੋਂ ਭਰੇ ਨਮੂਨੇ, ਹੋਰ ਕਰਵਾਈਆਂ ਜਾਰੀ ਆਰ.ਓ.ਬੀ.ਦਾ ਨਿਰਮਾਣ ਜਲਦ ਸ਼ੁਰੂ ਹੋਣ ਦੀ ਆਸ

Ad Position 21
No active advertisement
ਅਜੀਤ ਡੈਸਕ 31-07-2026
ਚੁਗਿੱਟੀ/ ਜੰਡੂ ਸਿੰਘਾ, 30 ਜੁਲਾਈ ( ਨਰਿੰਦਰ ਲਾਗੂ) ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ‘ਤੇ ਕਰੋੜਾਂ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਆਰ.ਓ.ਬੀ.ਦਾ ਜਿਥੇ ਦੁਕਾਨਦਾਰਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ ਉਥੇ ਹੀ ਸਬੰਧਿਤ ਮਹਿਕਮੇ ਵੱਲੋਂ ਇਸ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਲਈ ਹੰਭਲਾ ਮਾਰਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਆਰ.ਓ.ਬੀ.ਨਿਰਮਾਣ ਸ਼ੁਰੂ ਕਰਨ ਲਈ ਰੇਲਵੇ ਦੀ ਕੰਸਟ੍ਰਕਸ਼ਨ ਕੰਪਨੀ ਵੱਲੋਂ ਜਿਥੇ ਮਾਰਕਿੰਗ ਕੀਤੀ ਗਈ ਹੈ ਉਥੇ ਹੀ ਦੂਜੇ ਪਾਸੇ ਮਿੱਟੀ ਦੀ ਜਾਂਚ ਲਈ ਵੱਖ-ਵੱਖ 5 ਥਾਵਾਂ ਤੋਂ ਮਿੱਟੀ ਦੇ ਨਮੂਨੇ ਲਏ ਗਏ ਹਨ। ਦੱਸਿਆ ਜਾ ਰਿਹਾ ਕਿ ਅਗਾਮੀ ਦਿਨਾਂ ਵਿੱਚ ਉਕਤ ਰੇਲਵੇ ਫਾਟਕ ‘ਤੇ ਪ੍ਰਸਤਾਵਿਤ ਆਰ.ਓ.ਬੀ. ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਸਕਦਾ ਹੈ। ਵਰਣਨਯੋਗ ਹੈ ਕਿ ਮਗਰਲੇ ਦਿਨੀਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਕਤ ਦੇ ਨਿਰਮਾਣ ਕਾਰਜ ਦੇ ਸਬੰਧ ਵਿੱਚ ਨੀਂਹ ਪੱਥਰ ਰੱਖਿਆ ਗਿਆ ਸੀ। ਜਿਸ ਨਾਲ ਇਲਾਕਾ ਵਸਨੀਕਾਂ ਦੇ ਮਨਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਦੁਕਾਨਦਾਰਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ:
ਨਿਰਮਾਣ ਦੀ ਉਦਘਾਟਨੀ ਰਸਮ ਤੋਂ ਬਾਅਦ ਗੁਰੂ ਨਾਨਕਪੁਰਾ ਰੇਲਵੇ ਫਾਟਕ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਰ.ਓ.ਬੀ.ਦਾ ਵਿਰੋਧ ਸ਼ੁਰੂ ਕਰਕੇ ਯੂ.ਆਰ.ਬੀ.ਬਣਾਉਣ ਦੀ ਮੰਗ ਸਾਹਮਣੇ ਰੱਖ ਦਿੱਤੀ ਗਈ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਹੁਣ ਤੱਕ 2 ਵਾਰ ਆਪਣੀਆਂ ਦੁਕਾਨਾਂ ਨੂੰ ਬੰਦ ਕਰ ਕੇ ਇਸਦਾ ਵਿਰੋਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਕਤ ਦੇ ਨਿਰਮਾਣ ਨਾਲ ਉਨ੍ਹਾਂ ਦੀ ਰੋਜ਼ੀ ਰੋਟੀ ਦੇ ਸਾਧਨ ਖ਼ਤਮ ਹੋ ਜਾਣਗੇ। ਇਸ ਤੋਂ ਇਲਾਵਾ ਇਲਾਕਾ ਵਸਨੀਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਰੋਸ ਹੈ ਕਿ ਹੁਣ ਤੱਕ ਉਨ੍ਹਾਂ ਦੀ ਸਮੱਸਿਆਂ ਸੁਣਨ ਲਈ ਨਾ ਤਾਂ ਕੇਂਦਰ ਸਰਕਾਰ ਵਲੋਂ ਕੋਈ ਆਗੂ ਪਹੁੰਚਿਆ ਅਤੇ ਨਾ ਹੀ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਵੱਲੋਂ ਉਨ੍ਹਾਂ ਦੀ ਸਾਰ ਲਈ ਗਈ। ਉਨ੍ਹਾਂ ਕਿਹਾ ਕਿ ਇਥੇ ਯੂ਼.ਆਰ.ਬੀ.ਬਣਾਏ ਜਾਣ ਨਾਲ ਇਲਾਕਾ ਵਸਨੀਕਾਂ ਨੂੰ ਆਵਾਜਾਈ ਦੌਰਾਨ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਦੇ ਰਿਕਾਰਡਰੂਮ ’ਚ ਜ਼ਮੀਨ ’ਤੇ ਰੁਲ ਰਹੇ ਨੇ ਮਾਲ ਵਿਭਾਗ ਨਾਲ ਸੰਬੰਧਿਤ ਦਸਤਾਵੇਜ਼ ਦੂਜੇ ਪਾਸੇ ਪ੍ਰਸ਼ਾਸ... ਅਗਲੀ ਖ਼ਬਰ ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Ad Position 24
No active advertisement