03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਗਰੀਨ ਮਾਡਲ ਟਾਊਨ ’ਚ ਘਰ ਦੇ ਬਾਹਰੋਂ ਐਕਟਿਵਾ ਚੋਰੀ, ਗੁਆਂਢੀਆਂ ਦੇ ਸੀ.ਸੀ.ਟੀ.ਵੀ ਵਿਚ ਕੈਦ ਹੋਈ ਵਾਰਦਾਤ

Ad Position 21
No active advertisement
ਅਜੀਤ ਡੈਸਕ 31-07-2026
ਜਲੰਧਰ, 30 ਜੁਲਾਈ (ਜਤਿੰਦਰ ਪੰਮੀ)–ਗ੍ਰੀਨ ਮਾਡਲ ਟਾਊਨ ਇਲਾਕੇ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਘਰ ਦੇ ਬਾਹਰ ਖੜ੍ਹੀ ਐਕਟਿਵਾ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਈ ਗਈ। ਇਸ ਸੰਬੰਧੀ ਪੀੜਤ ਵਰੁਣ ਗੌਤਮ ਪੁੱਤਰ ਰਾਮ ਰੱਖਾ ਵਾਸੀ ਗ੍ਰੀਨ ਮਾਡਲ ਟਾਊਨ ਨੇ ਥਾਣਾ ਡਵੀਜ਼ਨ ਨੰਬਰ 6 ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤਕਰਤਾ ਵਰੁਣ ਗੌਤਮ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 8:30 ਵਜੇ ਉਨ੍ਹਾਂ ਨੇ ਆਪਣੀ ਐਕਟਿਵਾ ਰੋਜ਼ਾਨਾ ਦੀ ਤਰ੍ਹਾਂ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਐਕਟਿਵਾ ਉੱਥੇ ਨਹੀਂ ਸੀ। ਉਨ੍ਹਾਂ ਨੇ ਆਸ-ਪਾਸ ਕਾਫ਼ੀ ਭਾਲ ਕੀਤੀ ਪਰ ਕੋਈ ਸੁਰਾਗ ਨਾ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਵਰੁਣ ਗੌਤਮ ਨੇ ਦੱਸਿਆ ਕਿ ਗੁਆਂਢੀਆਂ ਦੇ ਘਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖਣ ‘ਤੇ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਐਕਟਿਵਾ ਚੋਰੀ ਕਰਕੇ ਲਿਜਾਂਦਾ ਸਾਫ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਇਹ ਫੁਟੇਜ ਵੀ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਹੈ ਤਾਂ ਜੋ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦਾ ਜਲਦੀ ਪਰਦਾਫਾਸ਼ ਕਰਕੇ ਚੋਰੀ ਹੋਈ ਐਕਟਿਵਾ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਏਡ ਨੇ ਆਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼ੁਰੂ ਕੀਤੇ ਰਾਹਤ ਕਾਰਜ ਸਰਕਾਰ ਦੇ ਸਹਿਯੋਗ ਨਾਲ ਪੀੜਤਾਂ ਤੱਕ ਪਹੁ... ਅਗਲੀ ਖ਼ਬਰ ਤਹਿਸੀਲ ਕੰਪਲੈਕਸ ਦੇ ਰਿਕਾਰਡਰੂਮ ’ਚ ਜ਼ਮੀਨ ’ਤੇ ਰੁਲ ਰਹੇ ਨੇ ਮਾਲ ਵਿਭਾਗ ਨਾਲ ਸੰਬੰਧਿਤ ਦਸਤਾਵੇਜ਼ ਦੂਜੇ ਪਾਸੇ ਪ੍ਰਸ਼ਾਸ...
Ad Position 24
No active advertisement