02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਖਾਲਸਾ ਏਡ ਨੇ ਆਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼ੁਰੂ ਕੀਤੇ ਰਾਹਤ ਕਾਰਜ ਸਰਕਾਰ ਦੇ ਸਹਿਯੋਗ ਨਾਲ ਪੀੜਤਾਂ ਤੱਕ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ

Ad Position 21
No active advertisement
ਅਜੀਤ ਡੈਸਕ 31-07-2026
ਜਲੰਧਰ, 30 ਜੁਲਾਈ (ਜਸਪਾਲ ਸਿੰਘ)-ਆਸਾਮ ’ਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕਈ ਕਸਬੇ ਅਤੇ ਪਿੰਡ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਦਕਿ ਅਨੇਕਾਂ ਪਰਿਵਾਰ ਆਪਣੇ ਘਰ ਛੱਡ ਕੇ ਰਾਹਤ ਕੈਂਪਾਂ ਜਾਂ ਸੁਰੱਖਿਅਤ ਥਾਵਾਂ ‘ਤੇ ਸ਼ਰਨ ਲੈਣ ਲਈ ਮਜਬੂਰ ਹੋਏ ਹਨ ਤੇ ਇਸ ਮਨੁੱਖੀ ਸੰਕਟ ਦੀ ਘੜੀ ਵਿੱਚ ਖਾਲਸਾ ਏਡ ਨੇ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸੁਰੂ ਕੀਤੇ ਹਨ । ਇਸ ਸੰਬੰਧੀ ਖਾਲਸਾ ਏਡ ਇੰਡੀਆ ਦੇ ਟਰੱਸਟੀ ਜਸਪ੍ਰੀਤ ਸਿੰਘ ਦਹੀਆ ਨੇ ਦੱਸਿਆ ਕਿ ਖਾਲਸਾ ਏਡ ਇੰਡੀਆ ਨੇ ਪਹਿਲ ਦੇ ਆਧਾਰ ‘ਤੇ ਆਪਣੀਆਂ ਰਾਹਤ ਟੀਮਾਂ ਅਸਾਮ ਭੇਜ ਦਿੱਤੀਆਂ ਹਨ ਤੇ ਟੀਮਾਂ ਨੇ ਅਸਾਮ ਸਰਕਾਰ ਅਤੇ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਸਹਿਯੋਗ ਨਾਲ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ । ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਦੇ ਸਹਿਯੋਗ ਨਾਲ ਮੋਟਰ ਬੋਟਾਂ ਅਤੇ ਹੋਰ ਲੋੜੀਂਦੀ ਰਾਹਤ ਸਮੱਗਰੀ ਡਿਬਰੂਗੜ੍ਹ ਹਵਾਈ ਅੱਡੇ ਤੱਕ ਪਹੁੰਚਾਈ ਗਈ, ਜਿੱਥੋਂ ਇਸ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਭੇਜ ਕੇ ਰਾਹਤ ਕਾਰਜਾਂ ਵਿੱਚ ਵਰਤਿਆ ਜਾ ਰਿਹਾ ਹੈ । ਖਾਲਸਾ ਏਡ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਕੱਪੜੇ, ਸਾਫ਼ ਪੀਣ ਵਾਲਾ ਪਾਣੀ, ਸਫ਼ਾਈ ਨਾਲ ਸੰਬੰਧਿਤ ਸਮੱਗਰੀ, ਬੱਚਿਆਂ ਲਈ ਜ਼ਰੂਰੀ ਵਸਤਾਂ, ਬਜ਼ੁਰਗਾਂ ਅਤੇ ਮਹਿਲਾਵਾਂ ਦੀਆਂ ਲੋੜਾਂ ਅਨੁਸਾਰ ਸਮੱਗਰੀ ਸਮੇਤ ਹੋਰ ਕਈ ਤਰ੍ਹਾਂ ਦੀ ਰਾਹਤ ਸਮੱਗਰੀ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਖਾਲਸਾ ਏਡ ਵੱਲੋਂ ਬਚਾਅ ਅਤੇ ਰਾਹਤ ਕਾਰਜਾਂ ਲਈ ਕਿਸ਼ਤੀਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤੇ ਇਨ੍ਹਾਂ ਰਾਹੀਂ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਵੀ ਨਿਰੰਤਰ ਪਹੁੰਚਾਈ ਜਾ ਰਹੀ ਹੈ । ਇਸੇ ਤਰ੍ਹਾਂ ਖਾਲਸਾ ਏਡ ਦੇ ਸੀਨੀਅਰ ਆਗੂ ਲਖਵੀਰ ਸਿੰਘ (ਰਿੰਪਾ) ਨੇ ਕਿਹਾ ਕਿ ਆਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਲਸਾ ਏਡ ਦੀਆਂ ਟੀਮਾਂ ਪੂਰੀ ਸਮਰਪਣ ਭਾਵਨਾ ਨਾਲ ਦਿਨ-ਰਾਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ ਤੇ ਇਹ ਕਾਰਜ ਹਾਲਾਤ ਆਮ ਵਾਂਗ ਹੋਣ ਤੱਕ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਘੱਟ ਸਟਾਫ਼ ਨਾਲ ਕਿਸ ਤਰ੍ਹਾਂ ਨਾਲ ਰੁਕੇਗਾ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮ ਸ਼ਿਕਾਇਤਾਂ ’ਤੇ ਕਾਰਵਾਈ ਲਈ ਕੁਝ ਹੀ... ਅਗਲੀ ਖ਼ਬਰ ਗਰੀਨ ਮਾਡਲ ਟਾਊਨ ’ਚ ਘਰ ਦੇ ਬਾਹਰੋਂ ਐਕਟਿਵਾ ਚੋਰੀ, ਗੁਆਂਢੀਆਂ ਦੇ ਸੀ.ਸੀ.ਟੀ.ਵੀ ਵਿਚ ਕੈਦ ਹੋਈ ਵਾਰਦਾਤ
Ad Position 24
No active advertisement