02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਾਵਰਕਾਮ ਦੇ ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਸ਼ਿਵ)- ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਨੇ1 ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਹੱਕਾਂ ਦੀ ਰੱਖਿਆ ਨੂੰ ਲੈ ਕੇ ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ। ਫੈਡਰੇਸ਼ਨ ਵਲੋਂ ਰਾਜਪਾਲ ਨੂੰ ਦੱਸਿਆ ਗਿਆ ਕਿ ਪਿਛਲੇ ਦਿਨੀਂ ਮੰਤਰੀ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਨੋਡਲ ਕੰਪਲੇਂਟ ਸੈਂਟਰ ਐਨ. ਸੀ, ਸੀ.), ਸੁਵਿਧਾ ਸੈਂਟਰ (ਸੀ.ਆਰ. ਸੀ.), ਮੀਟਰਿੰਗ ਲੈਬਜ਼ ਅਤੇ ਸਟੋਰਾਂ ਵਿਚ ਸੇਵਾਵਾਂ ਨਿਭਾ ਰਹੇ ਆਊਟ ਸੋਰਸ ਕਰਮਚਾਰੀਆਂ ਨੂੰ ਵਿਭਾਗ ਦੇ ਸਿੱਧੇ ਕੰਟਰੈਕਟ ’ਤੇ ਲਿਆ ਜਾਵੇਗਾ। ਪਰ ਅਜੇ ਤੱਕ ਇਸ ਭਰੋਸੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਵਿਚ ਭਾਰੀ ਚਿੰਤਾ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ। ਫੈਡਰੇਸ਼ਨ ਨੇ ਰਾਜਪਾਲ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਆਊਟ ਸੋਰਸ ਮੁਲਾਜ਼ਮਾਂ ਸਬੰਧੀ ਨਵਾਂ ਐਕਟ ਲਿਆਂਦਾ ਜਾ ਰਿਹਾ ਹੈ। ਫੈਡਰੇਸ਼ਨ ਨੇ ਮੰਗ ਕੀਤੀ ਕਿ ਨੋਡਲ ਕੰਪਲੇਂਟ ਸੈਂਟਰ, ਸੁਵਿਧਾ ਸੈਂਟਰ, ਮੀਟਰਿੰਗ ਲੈਬਜ਼ ਅਤੇ ਸਟੋਰਾਂ ਦੇ ਉਹ ਕਰਮਚਾਰੀ, ਜੋ ਸਾਲਾਂ ਤੋਂ ਜ਼ਰੂਰੀ ਸੇਵਾਵਾਂ ਨਿਭਾ ਰਹੇ ਹਨ ਅਤੇ ਜਿਨ੍ਹਾਂ ਦੀਆਂ ਸੇਵਾਵਾਂ ਨੂੰ ਵੀ ਜ਼ਰੂਰੀ ਸੇਵਾਵਾਂ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਇਸ ਐਕਟ ਦੇ ਦਾਇਰੇ ਤੋਂ ਬਾਹਰ ਨਾ ਰੱਖਿਆ ਜਾਵੇ। ਰਾਜਪਾਲ ਨੇ ਫੈਡਰੇਸ਼ਨ ਦੀਆਂ ਸਾਰੀਆਂ ਗੱਲਾਂ ਨੂੰ ਬਹੁਤ ਹੀ ਸੰਜਮ ਅਤੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਕਿ ਕਿਸੇ ਵੀ ਕੈਟਾਗਰੀ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਟਾਗਰੀ ਦੇ ਬਾਹਰ ਰਹਿ ਜਾਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਵੀ ਨਿਆਂ ਦਿਵਾਉਣ ਲਈ ਉਚਿੱਤ ਪੱਧਰ ’ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਮੀਤ ਪ੍ਰਧਾਨ ਅਮਿੱਤ ਕੁਮਾਰ, ਸੂਬਾ ਖ਼ਜ਼ਾਨਚੀ ਤਰਨਦੀਪ ਸਿੰਘ ਵਿਰਦੀ, ਐਗਜ਼ੈਕਟਿਵ ਮੈਂਬਰ ਅਸ਼ਵਨੀ ਕੁਮਾਰ ਅਤੇ ਐਗਜ਼ੈਕਟਿਵ ਮੈਂਬਰ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਹਰਨਾਮਦਾਸਪੁਰਾ ’ਚ ਐਕਸਾਈਜ਼ ਦੀ ਵੱਡੀ ਛਾਪੇਮਾਰੀ, ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ
Ad Position 24
No active advertisement