01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਜਪਾ ਜਲੰਧਰ ਸ਼ਹਿਰੀ ਵਲੋਂ ਸ਼ਹੀਦ ਆਜ਼ਮ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਸ਼ਿਵ ) -ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਪਾਰਕ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਬੁੱਤ ’ਤੇ ਫ਼ੁਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਊਧਮ ਸਿੰਘ ਦਾ ਜੀਵਨ ਦੇਸ਼-ਭਗਤੀ, ਨਿਡਰਤਾ ਅਤੇ ਅਨਿਆਂ ਵਿਰੁੱਧ ਸੰਘਰਸ਼ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਅਤੇ ਰਾਸ਼ਟਰ-ਭਗਤੀ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਮਨੋਰੰਜਨ ਕਾਲੀਆ, ਕ੍ਰਿਸ਼ਨ ਦੇਵ ਭੰਡਾਰੀ, ਸੁਸ਼ੀਲ ਕੁਮਾਰ ਰਿੰਕੂ, ਸਰਬਜੀਤ ਸਿੰਘ ਮੱਕੜ, ਕਰਮਜੀਤ ਕੌਰ ਚੌਧਰੀ, ਸੁਸ਼ੀਲ ਸ਼ਰਮਾ, ਰਮਨ ਪੱਬੀ, ਸੁਭਾਸ਼ ਸੂਦ, ਦੀਪਕ ਤੇਲੂ, ਦਰਸ਼ਨ ਲਾਲ ਭਗਤ, ਅਮਿੱਤ ਭਾਟੀਆ, ਅਸ਼ਵਨੀ ਅਟਵਾਲ, ਅਨੂ ਸ਼ਰਮਾ, ਮੀਨੂ ਸ਼ਰਮਾ, ਯੋਗੇਸ਼ ਮਲਹੋਤਰਾ, ਦਿਨੇਸ਼ ਮਲਹੋਤਰਾ, ਸੁਮਨ ਰਾਣਾ, ਸ਼ਾਲੂ ਕੁਮਾਰੀ, ਅਮਿੱਤ ਸਿੰਘ ਸੰਧਾ, ਮਨਜੀਤ ਸਰੋਆ, ਅਜਮੇਰ ਸਿੰਘ ਬਾਦਲ, ਪੰਕਜ ਜੁਲਕਾ, ਪ੍ਰਮੋਦ ਕਸ਼ਯਪ, ਅੱਜ ਸ਼ਾਰਦਾ, ਰਾਜੇਸ਼ ਕੁਮਾਰ ਆਰ.ਕੇ., ਕਸ਼ਿਤਿਜ ਢੱਲ, ਰਾਜੇਸ਼ ਜੈਨ, ਰਿਸ਼ੀ ਬਹਿਲ, ਮਨੀਸ਼ ਬਲ, ਸੁਨੀਲ ਚੋਪੜਾ, ਗੋਲਡੀ ਭਾਟੀਆ, ਪ੍ਰਦੀਪ ਖੁੱਲਰ, ਸੋਨੂੰ ਚੌਹਾਨ, ਅਜੈ ਠਾਕੁਰ, ਯਜੀਤ ਹੁਰਿਆ, ਵਰੁਨ ਨਾਗਪਾਲ, ਜਰਨੈਲ ਸਿੰਘ ਡਿੰਪਲਾ, ਸੋਨੂੰ ਸਹੋਤਾ, ਬਾਵਾ, ਨਰੇਸ਼ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
Ad Position 24
No active advertisement