01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਈ ਥਾਵਾਂ ’ਤੇ ਕੂੜੇ ਨਾਲ ਪਾਣੀ ਭਰਨ ਨਾਲ ਬਿਮਾਰੀਆਂ ਦੀ ਸ਼ੰਕਾ

Ad Position 21
No active advertisement
ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਸ਼ਿਵ)- ਨਗਰ ਨਿਗਮ ਯੂਨੀਅਨ ਦੇ ਇਕ ਧੜੇ ਦੀ ਹੜਤਾਲ ਹੋਣ ਕਰਕੇ ਜਿੱਥੇ ਕਈ ਡੰਪਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ ਹੈ ਜਾਂ ਫਿਰ ਸੀਵਰੇਜ ਬੰਦ ਹਨ। ਉੱਥੇ ਮੱਛਰਾਂ ਦੇ ਪੈਦਾ ਹੋਣ ਕਾਰਨ ਬਿਮਾਰੀਆਂ ਹੋਣ ਦੀ ਸ਼ੰਕਾ ਪੈਦਾ ਜਾਹਿਰ ਕੀਤੀ ਜਾ ਰਹੀ ਹੈ ਜਿਸ ਕਰਕੇ ਕਈ ਕੌਂਸਲਰਾਂ ਨੇ ਇਸ ਮਾਮਲੇ ਵਿਚ ਚਿੰਤਾ ਜਾਹਿਰ ਕਰਦੇ ਹੋਏ ਫੌਗਿੰਗ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਲੋਕ ਬਿਮਾਰੀਆਂ ਦਾ ਸ਼ਿਕਾਰ ਨਾ ਹੋ ਸਕਣ। ਦੂਜੇ ਪਾਸੇ ਕਈ ਕੌਂਸਲਰਾਂ ਵਲੋਂ ਆਪਣੇ ਖ਼ਰਚੇ ’ਤੇ ਵਾਰਡ ਵਿਚ ਫੌਗਿੰਗ ਸ਼ੁਰੂ ਕਰਵਾਈ ਗਈ ਹੈ। ਵਾਰਡ ਨੰਬਰ 27 ਅਤੇ 28 ਦੇ ਕਾਂਗਰਸੀ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਨੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਆਪਣੇ ਪੱਧਰ ’ਤੇ ਫੌਗਿੰਗ ਮੁਹਿੰਮ ਸ਼ੁਰੂ ਕਰਵਾ ਦਿੱਤੀ ਹੈ। ਨਗਰ ਨਿਗਮ ਵੱਲੋਂ ਨਿਯਮਿਤ ਫੌਗਿੰਗ ਦਾ ਇੰਤਜ਼ਾਰ ਕਰਨ ਦੀ ਬਜਾਏ ਕੌਂਸਲਰ ਸ਼ੈਰੀ ਚੱਢਾ ਨੇ ਆਪਣੇ ਨਿੱਜੀ ਖ਼ਰਚੇ ’ਤੇ ਦੋ ਨਵੀਆਂ ਫੌਗਿੰਗ ਮਸ਼ੀਨਾਂ ਖ਼ਰੀਦੀਆਂ ਹਨ, ਤਾਂ ਜੋ ਦੋਵੇਂ ਵਾਰਡਾਂ ਵਿਚ ਸਮੇਂ ਸਿਰ ਮੱਛਰਾਂ ਦੀ ਰੋਕਥਾਮ ਕੀਤੀ ਜਾ ਸਕੇ। ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਬਰਸਾਤ ਦੌਰਾਨ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਮੱਛਰਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਜਾਂਦੀ ਹੈ। ਇਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਅਜਿਹੇ ਹਾਲਾਤਾਂ ਵਿਚ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਫੌਗਿੰਗ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ। ਸ਼ੈਰੀ ਚੱਢਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਨੀ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂੜਾ ਖੁੱਲ੍ਹੇ ਵਿਚ ਨਾ ਸੁੱਟਣ ਅਤੇ ਮੱਛਰਾਂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਜ਼ਰੂਰ ਅਪਣਾਉਣ। ਸਥਾਨਕ ਲੋਕਾਂ ਨੇ ਵੀ ਕੌਂਸਲਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਸਮੇਂ ਸਿਰ ਫੌਗਿੰਗ ਸ਼ੁਰੂ ਹੋਣ ਨਾਲ ਮੱਛਰਾਂ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕਾਬੂ ਕਰਨ ਵਿਚ ਮਦਦ ਮਿਲੇਗੀ। ਕੌਂਸਲਰ ਸ਼ੈਰੀ ਚੱਢਾ ਨੇ ਭਰੋਸਾ ਦਿਵਾਇਆ ਕਿ ਵਾਰਡ ਨੰਬਰ 27 ਅਤੇ 28 ਦੇ ਲੋਕਾਂ ਦੀ ਸਹੂਲਤ ਅਤੇ ਸਿਹਤ ਲਈ ਉਹ ਅੱਗੇ ਵੀ ਹਰ ਸੰਭਵ ਯਤਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਯੂ. ’ਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਉੱਚ ਤਕਨੀਕੀ ਉਪਕਰਨ ਲਗਾਏ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਸਮਾਪਤ
Ad Position 24
No active advertisement