01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਲਸੀਆਂ-ਸ਼ਾਹਕੋਟ ਰੇਲਵੇ ਪੁਲ ਅਸੁਰੱਖਿਅਤ ਕਰਾਰ ਕਾਰਨ ਇੱਕ ਪਾਸੇ ਦੀ ਆਵਾਜਾਈ ਬੰਦ

Ad Position 21
No active advertisement
ਅਜੀਤ ਡੈਸਕ 01-08-2026
ਮਲਸੀਆਂ/ਸ਼ਾਹਕੋਟ, 31 ਜੁਲਾਈ (ਸੁਖਦੀਪ ਸਿੰਘ)- ਜਲੰਧਰ-ਮੋਗਾ ਕੌਮੀ ਮਾਰਗ ’ਤੇ ਮਲਸੀਆਂ ਤੋਂ ਸ਼ਾਹਕੋਟ ਦਰਮਿਆਨ ਸਥਿਤ ਰੇਲਵੇ ਕਰਾਸਿੰਗ ਪੁੱਲ ਦੇ ਅਸੁਰੱਖਿਅਤ ਹੋਣ ਕਾਰਨ ਐਸ.ਡੀ.ਐਮ. ਸ਼ਾਹਕੋਟ ਆਦਿੱਤਿਆ ਗੁਪਤਾ ਨੇ ਤੁਰੰਤ ਕਾਰਵਾਈ ਕਰਦਿਆਂ ਟ੍ਰੈਫਿਕ ਪ੍ਰਬੰਧਾਂ ਸਬੰਧੀ ਲੋੜੀਂਦੇ ਹੁਕਮ ਜਾਰੀ ਕੀਤੇ ਹਨ। ਐਸ.ਡੀ.ਐਮ. ਵੱਲੋਂ ਡੀ.ਐਸ.ਪੀ. ਸ਼ਾਹਕੋਟ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਕਿ ਮਲਸੀਆਂ ਤੋਂ ਸ਼ਾਹਕੋਟ ਦਰਮਿਆਨ ਰੇਲਵੇ ਪੁੱਲ ਦੀ ਮੁਰੰਮਤ ਦਾ ਕੰਮ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਪੁੱਲ ਦੇ ਹੇਠਾਂ ਆਵਾਜਾਈ ਦਾ ਰਸਤਾ ਹੋਣ ਕਾਰਨ ਮਲਬਾ ਡਿੱਗਣ ਕਾਰਨ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਨੂੰ ਡਾਇਵਰਟ ਕਰਨ ਦਾ ਫੈਸਲਾ ਲਿਆ ਗਿਆ ਹੈ। ਨੈਸ਼ਨਲ ਹਾਈਵੇ ਦੇ ਕਰਮਚਾਰੀਆਂ ਨੇ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਹੈ ਕਿ ਟ੍ਰੈਫਿਕ ਨੂੰ ਰੋਕਣ ਦੇ ਬਾਵਜੂਦ ਕੁੱਝ ਲੋਕ ਜ਼ਬਰਦਸਤੀ ਹਾਈਵੇ ਦੀ ਅਸੁਰੱਖਿਅਤ ਸਾਈਡ ਤੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਲਈ ਲੋਕਾਂ ਨੂੰ ਨਿਰਧਾਰਿਤ ਟ੍ਰੈਫਿਕ ਰੂਟ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਐਸ.ਡੀ.ਐਮ. ਅਦਿੱਤਿਆ ਗੁਪਤਾ ਨੇ ਦੱਸਿਆ ਕਿ ਜਦੋਂ ਤੱਕ ਰੇਲਵੇ ਪੁੱਲ ਦੀ ਮੁਰੰਮਤ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ, ਉਦੋਂ ਤੱਕ ਏ.ਪੀ.ਐਸ. ਕਾਲਜ ਆਫ਼ ਨਰਸਿੰਗ, ਮਲਸੀਆਂ ਚੌਂਕ ਤੋਂ ਜਲੰਧਰ-ਮਲਸੀਆਂ ਵੱਲ ਆਉਣ ਵਾਲੀ ਟ੍ਰੈਫਿਕ ਨੂੰ ਦਿਨ-ਰਾਤ ਹਾਈਵੇ ਦੀ ਦੂਜੀ ਸਾਈਡ ਵੱਲ ਭੇਜਿਆ ਜਾਵੇਗਾ ਤਾਂ ਜੋ ਮੁਰੰਮਤ ਦਾ ਕੰਮ ਨਿਰਵਿਘਨ ਅਤੇ ਜਲਦੀ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਦੇ ਹੱਲ ਹੋਣ ਤੱਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਜਾਰੀ ਕੀਤੀਆਂ ਟ੍ਰੈਫਿਕ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ’ਤੇ ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਪਬਲਿਕ ਸਕੂਲ ’ਚ ਐਨ.ਸੀ.ਸੀ. ਕੈਡਿਟਾਂ ਵਲੋਂ ‘ਕਾਰਗਿਲ ਵਿਜੈ ਦਿਵਸ’ ਮੌਕੇ ਵੱਖ ਵੱਖ ਪੇਸ਼ਕਾਰੀਆਂ
Ad Position 24
No active advertisement