ਮਹਿਤਪੁਰ, 31 ਜੁਲਾਈ (ਲਖਵਿੰਦਰ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਵੱਲੋਂ ਆਪਣੀਆ ਗਤੀਵਿਧੀਆ ਤੇਜ ਕਰ ਦਿੱਤੀਆਂ ਹਨ। ਹਲਕਾ ਸ਼ਾਹਕੋਟ ਦੀ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਬੰਧਿਤ ਆਗੂਆਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਦੇ ਪੰਚਾਂ ,ਸਰਪੰਚਾਂ ਤੇ ਆਗੂਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਮਹਿਤਪੁਰ ਦੇ ਪਿੰਡ ਸਲੇਮਾ ਅਤੇ ਖੁਰਸ਼ੈਦਪੁਰ ਵਿਖੇ ਵੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਕਈ ਮਹਿਕਮੇ ਹੜਤਾਲ ਤੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਹਨਾਂ ਨਾਲ ਬਦਸਲੂਕੀ ਕਰ ਰਹੀ ਹੈ ਅਤੇ ਉਨ੍ਹਾਂ ਤੇ ਲਾਠੀਆਂ ਵਰਾ ਰਹੀ ਹੈ। ਪਹਿਲਾਂ ਬਿਜਲੀ ਕਰਮਚਾਰੀਆਂ ਉੱਪਰ, ਫਿਰ ਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਉਪਰ ਅਤੇ ਹੁਣ ਸਫ਼ਾਈ ਕਰਮਚਾਰੀਆਂ ਉੱਪਰ ਜੋ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਉਹ ਪੰਜਾਬ ਸਰਕਾਰ ਘਟੀਆ ਅਤੇ ਨਿੰਦਣ ਯੋਗ ਵਰਤਾਰਾ ਹੈ। ਉਨਾਂ ਉਨ੍ਹਾਂ ਅਖੀਰ ਵਿਚ ਕਿਹਾ ਕਿ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਅਤੇ ਥੱਕ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਲੋਕ 2027 ਦੀਆ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਇਸ ਮੌਕੇ ਸਰਦਾਰ ਕੁਲਜੀਤ ਸਿੰਘ ਕਾਦੀਆਂ, ਸਾਬਕਾ ਸਰਪੰਚ ਅਮਰਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ,ਹਰਵਿੰਦਰ ਸਿੰਘ, ਸਾਬਕਾ ਸਰਪੰਚ ਗੁਰਜੀਤ ਸਿੰਘ ਬਿੱਟੂ,ਸਰਦਾਰ ਸਾਹਿਬ ਸਿੰਘ,ਹੋਰ ਕਾਂਗਰਸੀ ਸਰਪੰਚ, ਪੰਚ,ਸੀਨੀਅਰ ਆਗੂ ਆਦਿ ਹਾਜ਼ਰ ਸਨ ।