01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਧਾਇਕ ਸ਼ੇਰੋਵਾਲੀਆ ਵਲੋਂ ਸਿਆਸੀ ਸਰਗਰਮੀਆਂ ਤੇਜ਼ ਪਿੰਡਾਂ ’ਚ ਨੁੱਕੜ ਮੀਟਿੰਗਾਂ ਕਰਕੇ ਕਾਂਗਰਸੀ ਵਰਕਰਾਂ ’ਚ ਭਰਿਆ ਜਾ ਰਿਹਾ ਨਵਾਂ ਜੋਸ਼

Ad Position 21
No active advertisement
ਅਜੀਤ ਡੈਸਕ 01-08-2026
ਮਲਸੀਆਂ/ਸ਼ਾਹਕੋਟ, 31 ਜੁਲਾਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਹੈ। ਸ਼ੇਰੋਵਾਲੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕਰਕੇ ਸਿਆਸੀ ਹਾਲਾਤਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਅੱਜ ਸ਼ੇਰੋਵਾਲੀਆ ਵਲੋਂ ਪਿੰਡ ਪੰਡੋਰੀ, ਸੋਹਲ ਜਗੀਰ ਸਮੇਤ ਕਰੀਬ 13 ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਾਂਗਰਸ ਬਲਾਕ ਸ਼ਾਹਕੋਟ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪਿੰਡ ਪੰਡੋਰੀ ਵਿਖੇ ਕਾਂਗਰਸੀ ਆਗੂ ਪਿਆਰਾ ਸਿੰਘ ਤੇ ਪਿੰਡ ਸੋਹਲ ਜਗੀਰ ਵਿਖੇ ਐਡ: ਬਲਦੇਵ ਸਿੰਘ ਸੋਹਲ ਦੀ ਅਗਵਾਈ ਹੇਠ ਹੋਈਆਂ ਨੁੱਕੜ ਮੀਟਿੰਗਾਂ ਦੌਰਾਨ ਸ਼ੇਰੋਵਾਲੀਆ ਨੇ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਲੋਕ 2027 ਦੀਆਂ ਚੋਣਾਂ ਵਿਚ ਵੱਡਾ ਬਦਲਾਅ ਲਿਆ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ। ਉਨ੍ਹਾਂ ਨੇ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਹੁਣ ਤੋਂ ਹੀ ਡਟ ਕੇ ਮੈਦਾਨ ਵਿਚ ਨਿੱਤਰਨ ਦਾ ਸੱਦਾ ਦਿੱਤਾ ਤਾਂ ਜੋ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸੋਨੂੰ ਕੰਗ ਪੀ.ਏ ਨੇ ਕਿਹਾ ਕਿ ਸ਼ੇਰੋਵਾਲੀਆ ਵਲੋਂ ਅਜੇ ਪਿੰਡਾਂ ਵਿਚ ਛੋਟੀਆਂ-ਛੋਟੀਆਂ ਮੀਟਿੰਗਾਂ ਕਰਕੇ ਕਾਂਗਰਸੀ ਵਰਕਰਾਂ ਦੇ ਹੌਂਸਲੇ ਨੂੰ ਬੁਲੰਦ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਚਾਹ ਦਾ ਕੱਪ ਸਾਂਝਾ ਕਰਕੇ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਰੋਜ਼ਾਨਾਂ ਹਲਕੇ ਦੇ ਘੱਟੋ-ਘੱਟ 10 ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪਿੰਡ ਪੰਡੋਰੀ ਤੋਂ ਗੁਰਮੁਖ ਸਿੰਘ ਸਾਬਕਾ ਸਰਪੰਚ, ਗੁਰਿੰਦਰ ਸਿੰਘ ਸੰਧੂ ਟਰਾਂਸਪੋਰਟਰ, ਸਤਿੰਦਰ ਸਿੰਘ ਮੱਟੂ, ਪਿੰਡ ਸੋਹਲ ਜਗੀਰ ਤੋਂ ਜੋਗਿੰਦਰ ਸਿੰਘ, ਰਣਜੀਤ ਸਿੰਘ, ਜਗਦੀਸ਼ ਸਿੰਘ, ਸੁਰਜੀਤ ਸਿੰਘ ਸਾਬਕਾ ਪੰਚ, ਪ੍ਰਦੀਪ ਸਿੰਘ ਚਾਹਲ, ਗੋਪੀ ਚਾਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਫਾਈ ਮਜ਼ਦੂਰ ਐਕਸ਼ਨ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਪੁਲਿਸ ਵਧੀਕੀਆਂ ਵਿਰੁੱਧ ਡੀ ਐਸ ਪੀ ਨੂੰ ਮੰ...
Ad Position 24
No active advertisement