02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਰਜੀਆਂ ਕਲਾਂ ਸਕੂਲ ’ ਚ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਸ਼ਾਹਕੋਟ, 1 ਅਗਸਤ (ਸੁਖਦੀਪ ਸਿੰਘ)- ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਇਲਾਕਾ ਪਰਜੀਆਂ ਕਲਾਂ (ਸ਼ਾਹਕੋਟ) ਵੱਲੋਂ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਜੀਆਂ ਕਲਾਂ ਵਿਖੇ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ-ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ, ਉਪਰੰਤ ਸਕੂਲ ਇੰਚਾਰਜ ਲੈਕਚਰਾਰ ਸੁਖਵਿੰਦਰ ਸਿੰਘ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਮਹਾਨ ਜੀਵਨ, ਦੇਸ਼ ਭਗਤੀ ਅਤੇ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਜੀਆਂ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਬੁੱਤ ’ਤੇ ਫੁੱਲ-ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕਰਦੇ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਦੇ ਅਹੁਦੇਦਾਰ ਤੇ ਹੋਰ। ਤਸਵੀਰ- ਸੁਖਦੀਪ ਸਿੰਘ 02-08-2026
ਸ਼ਾਹਕੋਟ, 1 ਅਗਸਤ (ਸੁਖਦੀਪ ਸਿੰਘ)- ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਇਲਾਕਾ ਪਰਜੀਆਂ ਕਲਾਂ (ਸ਼ਾਹਕੋਟ) ਵੱਲੋਂ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਰਜੀਆਂ ਕਲਾਂ ਵਿਖੇ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ-ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ, ਉਪਰੰਤ ਸਕੂਲ ਇੰਚਾਰਜ ਲੈਕਚਰਾਰ ਸੁਖਵਿੰਦਰ ਸਿੰਘ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਮਹਾਨ ਜੀਵਨ, ਦੇਸ਼ ਭਗਤੀ ਅਤੇ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਮਾਸਟਰ ਕਾਲਾ ਸਿੰਘ, ਬਲਕਾਰ ਸਿੰਘ ਖਾਲਸਾ, ਸਾਬਕਾ ਸਰਪੰਚ ਹਰਭਜਨ ਸਿੰਘ ਖਾਲਸਾ ਅਤੇ ਡਾ. ਅਮਰੀਕ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਆਜ਼ਾਦੀ ਸੰਘਰਸ਼ ਦਾ ਸੁਨਹਿਰੀ ਅਧਿਆਇ ਹੈ। ਸਮਾਗਮ ਦੌਰਾਨ ਲਕਸ਼ਮੀ ਦੇਵੀ ਸਰਪੰਚ, ਪ੍ਰੇਮ ਸਿੰਘ, ਕੇਵਲ ਕ੍ਰਿਸ਼ਨ ਮੱਟੂ ‘ਆਪ’ ਆਗੂ, ਜਗਮੀਤ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਮਾਸਟਰ ਅਮਨਦੀਪ ਸਿੰਘ ਚੰਦੀ ਨੇ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ ਅਤੇ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਪ੍ਰਧਾਨ, ਤਰਸੇਮ ਸਿੰਘ, ਗੁਰਮੀਤ ਸਿੰਘ ਥਿੰਦ, ਤਰਸੇਮ ਸਿੰਘ ਨੰਬਰਦਾਰ, ਮਨਿੰਦਰ ਸਿੰਘ, ਜਗਮੀਤ ਸਿੰਘ, ਸੁਖਰਾਜ ਸਿੰਘ ਸਾਬਕਾ ਸਰਪੰਚ ਨਾਰੰਗਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਪਰਜੀਆਂ ਖੁਰਦ, ਅਵਤਾਰ ਸਿੰਘ, ਡਾ. ਅਮਰੀਕ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ ਨਾਰੰਗਪੁਰ, ਗੁਰਦੇਵ ਸਿੰਘ ਪੰਨੂ ਸਰਪੰਚ ਰੌਂਤ, ਸੇਵਾ ਸਿੰਘ, ਨਗਿੰਦਰ ਸਿੰਘ ਪਰਜੀਆਂ ਕਲਾਂ, ਪਰਮਜੀਤ ਸਿੰਘ ਸਾਬਕਾ ਸਰਪੰਚ, ਅਮਨਦੀਪ ਸਿੰਘ ਸਾਬੂ, ਹਰਭਜਨ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਮੈਂਬਰ ਪੰਚਾਇਤ, ਪ੍ਰੇਮ ਕੁਮਾਰ, ਗੁਰਮੇਜ ਲਾਲ, ਮਨੋਹਰ ਲਾਲ, ਸਕੂਲ ਸਟਾਫ਼ ਲੈਕਚਰਾਰ ਸੁਖਵਿੰਦਰ ਸਿੰਘ, ਕਾਲਾ ਸਿੰਘ, ਅਮਨਦੀਪ ਸਿੰਘ, ਨੀਤੂ, ਅਮਨਦੀਪ ਕੌਰ, ਕੁਲਦੀਪ ਕੌਰ, ਰਮਨਦੀਪ ਕੌਰ, ਹਰਜਿੰਦਰ ਕੌਰ, ਅਮਨ ਕੁਮਾਰ, ਪਰਮਿੰਦਰ ਕੌਰ, ਚੰਦਪਾਲ, ਚਰਨਜੀਤ ਸਿੰਘ, ਨਰਿੰਦਰ ਪਾਲ, ਰਾਜਵਿੰਦਰ ਕੌਰ, ਅਮਨਦੀਪ ਕੌਰ ਆਦਿ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਮੇਸ਼ਾ ਮਾੜੇ ਹਾਲਾਤ ਝੂਰਦਾ ਰਹਿੰਦਾ ਹੈ ਨਗਰ - ਅੱਪਰਾ ਮੁੱਖ ਮਾਰਗ ਮਨੁੱਖੀ ਜਾਨਾਂ ਦਾ ਖੌਅ ਬਣਦੇ ਨੇ ਡੂੰਘੇ ਟੋਏ, ਓਵਰਲੋਡ... ਅਗਲੀ ਖ਼ਬਰ ਲੋਹੀਆਂ ਦੇ ਜੇ . ਪੀ . ਐੱਸ. ਸਕੂਲ ਦੇ ਵਿਹੜੇ ’ ਚ ਮਨਾਇਆ ‘ ਤੀਆਂ ਦਾ ਤਿਉਹਾਰ ’
Ad Position 24
No active advertisement