02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ’ ਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਜਲੰਧਰ, 1 ਅਗਸਤ (ਜਤਿੰਦਰ ਪੰਮੀ)–ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਸੰਹੰਧੀ ਜਾਣਕਾਰੀ ਦਿੰਦਿਆਂ ਐਲ.

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਜਤਿੰਦਰ ਪੰਮੀ)–ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਇਸ ਸੰਹੰਧੀ ਜਾਣਕਾਰੀ ਦਿੰਦਿਆਂ ਐਲ.ਡੀ.ਐਮ. ਐੱਮ. ਐੱਸ. ਮੋਤੀ ਨੇ ਦੱਸਿਆ ਕਿ 20 ਜੁਲਾਈ ਨੂੰ ਲੋਹੀਆਂ ਖ਼ਾਸ ਤੇ ਸ਼ਾਹਕੋਟ ਬਲਾਕਾਂ ਵਿੱਚ ਮੀਟਿੰਗਾਂ ਨਾਲ ਇਹ ਸਿਲਸਿਲਾ ਸ਼ੁਰੂ ਹੋਇਆ ਸੀ, ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 11 ਬਲਾਕਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਪਹਿਲੀ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਦੇ ਨਾਲ-ਨਾਲ ਚਾਲੂ ਵਿੱਤੀ ਵਰ੍ਹੇ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਂਕ ਅਧਿਕਾਰੀਆਂ ਵੱਲੋਂ 30 ਜੂਨ ਨੂੰ ਸਮਾਪਤ ਹੋਈ ਤਿਮਾਹੀ ਦੌਰਾਨ ਆਪੋ-ਆਪਣੇ ਬੈਂਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ। ਐਲ.ਡੀ.ਐੱਮ. ਨੇ ਜਨ ਸੁਰੱਖਿਆ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਕਰਜ਼ੇ ਲਈ ਪ੍ਰਾਪਤ ਅਰਜ਼ੀਆਂ ਦੇ ਜਲਦ ਨਿਪ ਟਾਰੇ ਲਈ ਕਿਹਾ। ਜੂਨ 2026 ਤਿਮਾਹੀ ਦੀ ਸਮੀਖਿਆ ਦੇ ਨਾਲ-ਨਾਲ ਜ਼ਿਲ੍ਹੇ ਦੀ ਜਮ੍ਹਾ-ਕਰਜ਼ ਅਨੁਪਾਤ (ਸੀ. ਡੀ. ਰੇਸ਼ੋ) ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੈਂਕਾਂ ਨੂੰ ਇਸ ਵਿੱਚ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲੰਬਿਤ ਕਰਜ਼ਾ ਅਰਜ਼ੀਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਹਦਾਇਤ ਵੀ ਕੀਤੀ ਗਈ। ਮੀਟਿੰਗਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਦਫ਼ਤਰ ਤੋਂ ਆਜੀਵਕਾ ਮਿਸ਼ਨ ਦੇ ਨੁਮਾਇੰਦੇ, ਨਾਬਾਰਡ ਦੇ ਅਧਿਕਾਰੀ, ਰੂਡਸੈੱਟ ਦੇ ਅਧਿਕਾਰੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਟੀ . ਵੀ . ਸੈਂਟਰ ਸਾਹਮਣੇ ਪਾਰਕ ਦੀ ਹਾਲਤ ਖ਼ਰਾਬ , ਡੰਪ ਵੀ ਬੰਦ ਕਰਵਾਉਣ ਦੀ ਮੰਗ ਨਗਰ ਨਿਗਮ ਪਹਿਲ ਦੇ ਤੌਰ ’ਤੇ ਹੱਲ ਕਰਵ... ਅਗਲੀ ਖ਼ਬਰ ਜੋਨ ਨੰਬਰ 2 ਬਲਾਕ ਈਸਟ 4 ਦੇ ਜ਼ੋਨਲ ਟੂਰਨਾਮੈਂਟ ਵਿਚ ਖਿਡਾਰੀ ਦਿਖਾ ਰਹੇ ਨੇ ਆਪਣੇ ਜੌਹਰ
Ad Position 24
No active advertisement