02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ‘ ਇੰਡਕਸ਼ਨ ’ ਪ੍ਰੋਗਰਾਮ

ਜਲੰਧਰ, 1 ਅਗਸਤ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਐਮ.

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਐਮ.ਬੀ.ਏ. ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ, ਐਮ.ਕਾਮ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ, ਐਮ.ਕਾਮ ਡਾਟਾ ਐਨਾਲਿਟਿਕਸ, ਬੀ.ਕਾਮ, ਬੀ.ਵੋਕ. (ਈ-ਕਾਮਰਸ ਐਂਡ ਡਿਜ਼ਿਟਲ ਮਾਰਕੀਟਿੰਗ) ਅਤੇ ਬੀ.ਸੀ.ਏ. ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ । ਪ੍ਰੋਗਰਾਮ ਦੀ ਸ਼ੁਰੂਆਤ ਨਵੇਂ ਵਿਦਿਆਰਥੀਆਂ ਦੇ ਨਿੱਘੇ ਸਵਾਗਤ ਨਾਲ ਹੋਈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਬੰਧਤ ਕੋਰਸਾਂ, ਕਾਲਜ ਦੇ ਅਕਾਦਮਿਕ ਨਿਯਮਾਂ, ਕੈਂਪਸ ਸਹੂਲਤਾਂ, ਵਿਦਿਆਰਥੀ ਸਹਾਇਤਾ ਸੇਵਾਵਾਂ ਅਤੇ ਜੀ.ਐਨ.ਡੀ.ਯੂ. ਕਾਲਜ ਦੇ ਪ੍ਰੇਰਣਾਦਾਇਕ ਅਕਾਦਮਿਕ ਮਾਹੌਲ ਨਾਲ ਜਾਣੂ ਕਰਵਾਇਆ ਗਿਆ । ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਮਿਆਰ, ਖੋਜ, ਨਵੀਨਤਾ, ਹੁਨਰ ਵਿਕਾਸ, ਸਹਿ-ਪਾਠਕ੍ਰਮ ਗਤੀਵਿਧੀਆਂ, ਪਲੇਸਮੈਂਟ ਅਤੇ ਸਰਵਪੱਖੀ ਸ਼ਖ਼ਸੀਅਤ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੀ ਓ.ਐੱਸ.ਡੀ. ਪ੍ਰੋ. (ਡਾ.) ਨਵਜੋਤ ਨੇ ਨਵੇਂ ਵਿਦਿਆਰਥੀਆਂ ਦਾ ਕਰਦਿਆਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਮਰਪਣ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਜੀਵਨ ਵਿੱਚ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਬੱਚਿਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਪੀੜਤਾਂ ਨੂੰ ਮਿਲੇ ਬਸਪਾ ( ਅ ) ਦੇ ਆਗੂ
Ad Position 24
No active advertisement