02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ 7 ਤੱਕ ਅੱਜ ਅੰਮ੍ਰਿਤ ਵੇਲੇ ਤੋਂ ਸਜੇਗੀ ਵਿਸ਼ਾਲ ਪ੍ਰਭਾਤ ਫੇਰੀ

ਜਲੰਧਰ, 1 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਐੱਮ.ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ, ਅਠਵੇਂ ਪਾਤਿਸ਼ਾਹੀ ਕ੍ਰਿਸ਼ਨਾ ਨਗਰ ਨੇੜੇ ਐੱਮ.ਜੀ.ਐੱਨ. ਸਕੂਲ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। 2 ਅਗਸਤ ਤੋਂ ਸ਼ੁਰੂ ਹੋ ਕੇ 7 ਅਗਲਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਸਿਦਕੀ ਅਤੇ ਡਾ. ਜਸਵੰਤ ਸਿੰਘ ਨੇ ਜਾਣਕਾਰੀ ਦਿੱਤੀ ਕਿ 2 ਅਗਸਤ ਦਿਨ ਐਤਵਾਰ ਨੂੰ ਸਵੇਰੇ 5:30 ਵਜੇ ਤੋਂ ਇਕ ਵੱਡੀ ਪ੍ਰਭਾਤ ਫੇਰੀ ਸਜਾਈ ਜਾਵੇਗੀ। ਉਪਰੰਤ ਸ਼ਾਮ ਦੇ ਦੀਵਾਨਾਂ ’ਚ ਬੱਚੇ ਗੁਰੂ ਦੀ ਉਸਤਤ ਕਵਿਤਾਵਾਂ ਰਾਹੀਂ ਕਰਨਗੇ। ਉਨ੍ਹਾਂ ਦੱਸਿਆ ਕਿ 7 ਅਗਸਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤ ਨੂੰ ਗੁਰਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਗੇ। ਪ੍ਰਬੰਧਕਾਂ ਨੇ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਉਹ ਇਨ੍ਹਾਂ ਸਮਾਗਮਾਂ ’ਚ ਪਰਿਵਾਰਾਂ ਸਹਿਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼ੈਰੀ ਚੱਢਾ ਦੀ ਅਗਵਾਈ ਵਿਚ ਪੁਤਲਾ ਫ਼ੂਕ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਮਨਾਹੀ ਦੇ ਬਾਵਜੂਦ ਸੜਕਾਂ ’ ਤੇ ਚਰਦੇ ਪਸ਼ੂ ਬਣਦੇ ਹਨ ਹਾਦਸਿਆਂ ਦਾ ਕਾਰਨ
Ad Position 24
No active advertisement