02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼ੈਰੀ ਚੱਢਾ ਦੀ ਅਗਵਾਈ ਵਿਚ ਪੁਤਲਾ ਫ਼ੂਕ ਪ੍ਰਦਰਸ਼ਨ

ਜਲੰਧਰ, 1 ਅਗਸਤ (ਸ਼ਿਵ)- ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਵਿਚ ਵੱਧ ਰਹੇ ਰੋਸ ਦੇ ਮੱਦੇਨਜ਼ਰ ਕਾਂਗਰਸ ਦੇ ਕੌਂਸਲਰ ਸ਼ੈਰੀ ਚੱਢਾ ਦੀ ਅਗਵਾਈ ਹੇਠ ਬਾਜ਼ਾਰ ਦੇ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-08-2026
ਜਲੰਧਰ, 1 ਅਗਸਤ (ਸ਼ਿਵ)- ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਵਿਚ ਵੱਧ ਰਹੇ ਰੋਸ ਦੇ ਮੱਦੇਨਜ਼ਰ ਕਾਂਗਰਸ ਦੇ ਕੌਂਸਲਰ ਸ਼ੈਰੀ ਚੱਢਾ ਦੀ ਅਗਵਾਈ ਹੇਠ ਬਾਜ਼ਾਰ ਦੇ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲਗਾਤਾਰ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ । ਕੌਂਸਲਰ ਸ਼ੈਰੀ ਚੱਢਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਲੱਗ ਰਹੇ ਬੇਲੋੜੇ ਅਤੇ ਵਾਰ-ਵਾਰ ਦੇ ਬਿਜਲੀ ਕੱਟ ਤੁਰੰਤ ਬੰਦ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਜਨਤਾ ਅਤੇ ਵਪਾਰੀਆਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਐਸ . ਸੀ . ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਵਲੋਂ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ 7 ਤੱਕ ਅੱਜ ਅੰਮ੍ਰਿਤ ਵੇਲੇ ਤ...
Ad Position 24
No active advertisement