ਪੁਲਿਸ ਗਸ਼ਤ ਵਧਾਉਣ ਦੀ ਮੰਗ
ਚੁਗਿੱਟੀ/ ਜੰਡੂ ਸਿੰਘਾ, 2 ਅਗਸਤ (ਨਰਿੰਦਰ ਲਾਗੂ) ਸਥਾਨਕ ਲੱਧੇਵਾਲੀ ਫਲਾਈਓਵਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿੱਚ ਲੋਕਾਂ ਵਲੋਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਵੱਖ ਵੱਖ -ਵੱਖ ਰਾਹਗੀਰਾਂ ਨੇ ਦੱਸਿਆ ਕਿ ਫਲਾਈਓਵਰ ‘ਤੇ ਲੁਟੇਰਿਆਂ ਵਲੋਂ ਰਾਤ ਦੇ ਸਮੇਂ ਦੌਰਾਨ ਰਾਹ ਜਾਂਦੇ ਲੋਕਾਂ ਨੂੰ ਘੇਰ ਕੇ ਉਨ੍ਹਾਂ ਤੋਂ ਮੋਬਾਈਲ ਫੋਨ ਅਤੇ ਨਕਦੀ ਆਦਿ ਲੁੱਟਣ ਦੀਆਂ ਹੁਣ ਤੱਕ ਅੱਧੀ ਦਰਜਨ ਦੇ ਕਰੀਬ ਵਾਰਦਾਤਾਂ ਹੋ ਚੁੱਕੀਆਂ ਹਨ।
ਚੁਗਿੱਟੀ/ ਜੰਡੂ ਸਿੰਘਾ, 2 ਅਗਸਤ (ਨਰਿੰਦਰ ਲਾਗੂ) ਸਥਾਨਕ ਲੱਧੇਵਾਲੀ ਫਲਾਈਓਵਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿੱਚ ਲੋਕਾਂ ਵਲੋਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਵੱਖ ਵੱਖ -ਵੱਖ ਰਾਹਗੀਰਾਂ ਨੇ ਦੱਸਿਆ ਕਿ ਫਲਾਈਓਵਰ ‘ਤੇ ਲੁਟੇਰਿਆਂ ਵਲੋਂ ਰਾਤ ਦੇ ਸਮੇਂ ਦੌਰਾਨ ਰਾਹ ਜਾਂਦੇ ਲੋਕਾਂ ਨੂੰ ਘੇਰ ਕੇ ਉਨ੍ਹਾਂ ਤੋਂ ਮੋਬਾਈਲ ਫੋਨ ਅਤੇ ਨਕਦੀ ਆਦਿ ਲੁੱਟਣ ਦੀਆਂ ਹੁਣ ਤੱਕ ਅੱਧੀ ਦਰਜਨ ਦੇ ਕਰੀਬ ਵਾਰਦਾਤਾਂ ਹੋ ਚੁੱਕੀਆਂ ਹਨ। ਜਿਨ੍ਹਾਂ ਸਬੰਧੀ ਉਨ੍ਹਾਂ ਵੱਲੋਂ ਮੀਡੀਆ ਰਾਹੀਂ ਪੁਲਿਸ ਤੱਕ ਆਪਣੀ ਅਵਾਜ਼ ਵੀ ਪਹੁੰਚਾਈ ਗਈ ਤੇ ਮੰਗ ਕੀਤੀ ਕਿ ਉਕਤ ਇਲਾਕੇ ਵਿੱਚ ਪੁਲਿਸ ਗਸ਼ਤ ਵਧਾ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ,ਪਰ ਕੋਈ ਕਾਰਵਾਈ ਸਾਹਮਣੇ ਨਾ ਆਉਣ ਕਾਰਨ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ ਜਿਸ ਦਾ ਨਤੀਜਾ ਆਏ ਦਿਨ ਲੋਕਾਂ ਦੇ ਹੋ ਰਹੇ ਨੁਕਸਾਨ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਹਿਕਮੇ ਵੱਲੋਂ ਇਸ ਮਾਮਲੇ ਪ੍ਰਤੀ ਗੰਭੀਰਤਾ ਵਰਤਦੇ ਹੋਏ ਉਕਤ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣੀ ਚਾਹੀਦੀ ਹੈ ਤਾਂ ਜੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।