02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ’ ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ , ਕੁੱਲ ਪੋਲਿੰਗ ਸਟੇਸ਼ਨ 1997 ਹੋਏ

ਜਲੰਧਰ, 2 ਅਗਸਤ (ਜਤਿੰਦਰ ਪੰਮੀ)–ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 1926 ਤੋਂ ਵਧ ਕੇ 1997 ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 03-08-2026
ਜਲੰਧਰ, 2 ਅਗਸਤ (ਜਤਿੰਦਰ ਪੰਮੀ)–ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 1926 ਤੋਂ ਵਧ ਕੇ 1997 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਰੈਸ਼ਨਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਤਿਆਰ ਤਜਵੀਜ਼ ’ਤੇ ਵਿਚਾਰ-ਵਟਾਂਦਰੇ ਲਈ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਰਟੀਆਂ ਦੀ ਸਹਿਮਤੀ ਪ੍ਰਾਪਤ ਹੋਣ ਉਪਰੰਤ ਇਹ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਭੇਜੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ। ਡੀ. ਸੀ. ਵਾਲੀਆ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕੇ ਅਨੁਸਾਰ ਪੋਲਿੰਗ ਸਟੇਸ਼ਨਾਂ ਵਿੱਚ ਹੋਏ ਵਾਧੇ ਮੁਤਾਬਕ ਵਿਧਾਨ ਸਭਾ ਹਲਕਾ ਫਿਲੌਰ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 242 ਤੋਂ 244 (2 ਨਵੇਂ ਪੋਲਿੰਗ ਸਟੇਸ਼ਨ) ਵਿਧਾਨ ਸਭਾ ਹਲਕਾ ਨਕੋਦਰ 252 ਤੋਂ 255 (3 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਸ਼ਾਹਕੋਟ 250 ਤੋਂ 252 (2 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਕਰਤਾਰਪੁਰ 199 ਤੋਂ 225 (26 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਆਦਮਪੁਰ 210 ਤੋਂ 216 (6 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਜਲੰਧਰ ਪੱਛਮੀ 181 ਤੋਂ 192 (11 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ 185 ਤੋਂ 191 (6 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਜਲੰਧਰ ਉੱਤਰੀ 195 ਤੋਂ 204 (9 ਨਵੇਂ ਪੋਲਿੰਗ ਸਟੇਸ਼ਨ) ਅਤੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 212 ਤੋਂ 218 (9 ਨਵੇਂ ਪੋਲਿੰਗ ਸਟੇਸ਼ਨ ਅਤੇ 3 ਪੋਲਿੰਗ ਸਟੇਸ਼ਨ ਮਰਜ) ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਪੋਲਿੰਗ ਸਟੇਸ਼ਨਾਂ ਦੀ ਪ੍ਰਵਾਨਿਤ ਰੈਸ਼ਨਲਾਈਜ਼ੇਸ਼ਨ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣ - ਰਾਮ ਸਿੰਘ ਅਗਲੀ ਖ਼ਬਰ ਪੁਲਿਸ ਗਸ਼ਤ ਵਧਾਉਣ ਦੀ ਮੰਗ
Ad Position 24
No active advertisement