05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੀ . ਸੀ . ਨੇ ਵਪਾਰੀਆਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਬਿਨਾਂ ਦੇਰੀ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨੇ ਵਪਾਰੀ ਵਰਗ ਦੀਆਂ 290 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਪਾਵਰਕਾਮ, ਨਗਰ ਨਿਗਮ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰੀਬ 290 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਧਿਕਾਰੀਆਂ ਨੂੰ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

Ad Position 21
No active advertisement
ਅਜੀਤ ਡੈਸਕ 04-08-2026
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਪਾਵਰਕਾਮ, ਨਗਰ ਨਿਗਮ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰੀਬ 290 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਧਿਕਾਰੀਆਂ ਨੂੰ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਹੱਲ ਲਈ www . punjabdisewa . com ਪੋਰਟਲ ਬਣਾਇਆ ਗਿਆ ਹੈ, ਜਿਸ ’ਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਡੀ. ਸੀ. ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ’ਤੇ ਪ੍ਰਾਪਤ ਹਰੇਕ ਸ਼ਿਕਾਇਤ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਤਾਰ ਸਮੀਖਿਆ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਕੇ ਉਨ੍ਹਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਬੇੜੇ ਲਈ ਵਿਅਕਤੀਗਤ ਤਵਜੋਂ ਦਿੱਤੀ ਜਾਵੇ ਅਤੇ ਪ੍ਰਗਤੀ ਦੀ ਨਿਯਮਿਤ ਸਮੀਖਿਆ ਕੀਤੀ ਜਾਵੇ, ਤਾਂ ਜੋ ਲੰਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ.ਡੀ.ਸੀ.ਪੀ.ਸੁਖਵਿੰਦਰ ਸਿੰਘ, ਸਮੂਹ ਐੱਸ.ਡੀ.ਐੱਮਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਦੀ ਉਡੀਕ ਹੋਈ ਖਤਮ -23 ਅਗਸਤ ਨੂੰ ਪੈਣਗੀਆਂ ਵੋਟਾਂ ਪ੍ਰਸ਼ਾਸਕ-ਕਮ-ਆਨਰੇਰੀ ਸੈਕਟਰੀ ਤੇ... ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨਾਲੋਜੀ ਨੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ
Ad Position 24
No active advertisement