ਹੜਤਾਲ ਤੇ ਨੋ ਵਰਕ ਡੇਅ ਖ਼ਤਮ , ਅੱਜ ਕੰਮ ’ ਤੇ ਪਰਤਣਗੇ ਵਕੀਲ
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਲੀਗਲ ਏਡ ਡਿਫੈਂਸ ਕਾਊਂਸਲ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ, ਵੱਲੋਂ ਚਲਾਇਆ ਜਾ ਰਿਹਾ ਲੜੀਵਾਰ ਸੰਘਰਸ਼ ਆਖ਼ਰਕਾਰ ਸਫ਼ਲ ਰਿਹਾ। ਸੁਪਰੀਮ ਕੋਰਟ ਦੇ ਮੁੱਖ ਜੱਜ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਲਏ ਗਏ ਫ਼ੈਸਲਿਆਂ ਉਪਰੰਤ ਬਾਰ ਐਸੋਸੀਏਸ਼ਨ ਨੇ ਸੰਘਰਸ਼ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।
ਜ
ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਦਰ ਧਰਨੇ ਤੇ ਭੁੱਖ ਹੜਤਾਲ ’ਤੇ ਬੈਠੇ ਹੋਏ ਵਕੀਲ। ਨਾਲ ਹਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦੇ ਅਹੁਦੇਦਾਰ ਤੇ ਮੈਂਬਰ। ਤਸਵੀਰ-ਮੁਨੀਸ਼
04-08-2026
ਜਲੰਧਰ, 3 ਅਗਸਤ (ਜਤਿੰਦਰ ਪੰਮੀ)–ਲੀਗਲ ਏਡ ਡਿਫੈਂਸ ਕਾਊਂਸਲ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ, ਵੱਲੋਂ ਚਲਾਇਆ ਜਾ ਰਿਹਾ ਲੜੀਵਾਰ ਸੰਘਰਸ਼ ਆਖ਼ਰਕਾਰ ਸਫ਼ਲ ਰਿਹਾ। ਸੁਪਰੀਮ ਕੋਰਟ ਦੇ ਮੁੱਖ ਜੱਜ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਲਏ ਗਏ ਫ਼ੈਸਲਿਆਂ ਉਪਰੰਤ ਬਾਰ ਐਸੋਸੀਏਸ਼ਨ ਨੇ ਸੰਘਰਸ਼ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਭਲਕੇ ਤੋਂ ਅਦਾਲਤਾਂ ਵਿਚ ਨਿਆਂਇਕ ਕੰਮਕਾਜ ਮੁੜ ਆਮ ਵਾਂਗ ਸ਼ੁਰੂ ਹੋ ਜਾਵੇਗਾ। ਐੱਲ. ਏ. ਡੀ. ਸੀ. ਨੀਤੀ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੋਮਵਾਰ ਵੀ ਸ਼ਾਂਤਮਈ ਭੁੱਖ ਹੜਤਾਲ ਅਤੇ ਧਰਨਾ ਜਾਰੀ ਰੱਖਿਆ ਗਿਆ। ਵਕੀਲਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਨਿਆਂ ਪ੍ਰਣਾਲੀ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੀ। ਓਧਰ ਦਿੱਲੀ ਵਿਖੇ ਜੁਆਇੰਟ ਐਕਸ਼ਨ ਕਮੇਟੀ, ਵੱਖ-ਵੱਖ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਬਾਰ ਕੌਂਸਲ ਦੇ ਮੈਂਬਰਾਂ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਲ.ਏ.ਡੀ.ਸੀ. ਨੀਤੀ ਸੰਬੰਧੀ ਸਾਰੇ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਮੌਜੂਦਾ ਰੂਪ ਵਿੱਚ ਐੱਲ.ਏ.ਡੀ.ਸੀ. ਪ੍ਰਣਾਲੀ ਨੂੰ ਅੱਗੇ ਜਾਰੀ (ਬਾਕੀ ਸਫ਼ਾ 6 ’ਤੇ)