05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੀ . ਆਈ . ਏ . ਸਟਾਫ ਨੇ 1.1 ਕਿੱਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਜਲੰਧਰ, 4 ਅਗਸਤ (ਜਤਿੰਦਰ ਪੰਮੀ)–ਕਮਿਸ਼ਨਰੇਟ ਪੁਲਿਸ ਦੇ ਸੀ. ਆਈ.

Ad Position 21
No active advertisement
ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਨਾਲ ਪੁਲਿਸ ਪਾਰਟੀ। ਤਸਵੀਰ-ਜੀਪੀ ਸਿੰਘ। 05-08-2026
ਜਲੰਧਰ, 4 ਅਗਸਤ (ਜਤਿੰਦਰ ਪੰਮੀ)–ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਏਕਮ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਅਤੇ ਪਵਿੱਤਰ ਸਿੰਘ ਉਰਫ ਲਾਡੀ ਵਾਸੀ ਪਿੰਡ ਦਾਦੂਵਾਲ ਥਾਣਾ ਸਦਰ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-2 ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਨੁਮਾਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਕੋਲੋਂ ਡੂੁੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ ਦੀ ਟੀਮ ਨੇ ਇੰਚਾਰਜ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਜਮਸ਼ੇਰ ਰੋਡ ’ਤੇ ਮਹਿਕ ਰੈਸਟੋਰੈਂਟ ਨੇੜੇ ਨਾਕੇਬੰਦੀ ਕਰਕੇ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਧੀਣਾ ਵਾਲੇ ਪਾਸਿਓਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਵਿਚੋਂ ਇਕ ਨੇ ਛੋਟਾ ਹੈਂਡਬੈਗ ਫੜਿਆ ਹੋਇਆ ਸੀ ਤੇ ਦੂਜੇ ਨੇ ਆਪਣੀ ਪਿੱਠ ’ ਤੇ ਛੋਟਾ ਬੈਗ ਪਾਇਆ ਹੋਇਆ ਸੀ। ਦੋਵੇਂ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਨੂੰ ਤੇਜ਼ੀ ਨਾਲ ਤੁਰਨ ਲੱਗ ਪਏ। ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਕ ਨੇ ਆਪਣਾ ਨਾਂ ਆਕਾਸ਼ਦੀਪ ਸਿੰਘ ਉਰਫ ਏਕਮ ਤੇ ਦੂਜੇ ਨੇ ਪਵਿੱਤਰ ਸਿੰਘ ਉਰਫ ਲਾਡੀ ਦੱਸਿਆ। ਟੀਮ ਵਲੋਂ ਮਿਲੀ ਸੂਚਨਾ ’ਤੇ ਏ. ਸੀ. ਪੀ. (ਤਫਤੀਸ਼) ਅਮਰਬੀਰ ਸਿੰਘ ਮੌਕੇ ’ਤੇ ਪੁੱਜੇ ਅਤੇ ਆਪਣੀ ਨਿਗਰਾਨੀ ਹੇਠ ਦੋਵੇਂ ਦੇ ਬੈਗਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਵਿੱਚੋਂ 1 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. (ਤਫਤੀਸ਼) ਅਮਰਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣ ਸਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ’ਚ ਸ਼ਾਮਿਲ ਉਨ੍ਹਾਂ ਦੇ ਹੋਰ ਸਾਥੀ ਨਸ਼ਾ ਸਮੱਗਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਏ. ਸੀ. ਪੀ. ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤੇ ਥਾਣਾ ਸਦਰ ਵਿਖੇ ਬੀ. ਐੱਨ. ਐੱਸ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਗੋ ਕੈਂਪ ’ ਚ ਐਕਸਾਈਜ਼ ਵਿਭਾਗ ਵਲੋਂ ਫੜੇ ਸ਼ਰਾਬ ਤਸਕਰ ਨੂੰ ਛੁਡਵਾਉਣ ਲਈ ਟੀਮ ’ ਤੇ ਹਮਲਾ ਚੱਲੀਆਂ ਗੋਲੀਆਂ, ਇਲਾਕੇ ’ਚ... ਅਗਲੀ ਖ਼ਬਰ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਦੇ ਲੇਬਰ ਰੂਮ ’ਚ ਮੰਗਲਵਾਰ ਤੜਕੇ ਲੱਗੀ ਅੱਗ, ਮਰੀਜ਼ਾਂ ’ਚ ਮਚੀ ਹਫੜਾ-ਦਫੜੀ ਲੇਬਰ ਰ...
Ad Position 24
No active advertisement