05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜਨਮ ਤੋਂ ਇਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਬੱਚੇ ਨੂੰ ਪਿਲਾਉਣਾ ਸ਼ੁਰੂ ਕਰੋ - ਡਾ . ਘਈ

ਜਲੰਧਰ, 4 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿਖੇ ਇਨਰਵ੍ਹੀਲ ਕਲੱਬ ਦੇ ਸਹਿਯੋਗ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਸੈਸ਼ਨ ਕੀਤਾ ਗਿਆ। ਨਵਜੰਮੇ ਬੱਚਿਆਂ ਦੀਆਂ ਮਾਂਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦਾ ਹਾਲ ਪੁੱਛਿਆ ਤੇ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਮਹੱਤਵਪੂਰਨ ਜਾਣਕਾਰੀ ਵੀ ਸਾਂਝਾ ਕੀਤੀ।

Ad Position 21
No active advertisement
ਅਜੀਤ ਡੈਸਕ 05-08-2026
ਜਲੰਧਰ, 4 ਅਗਸਤ (ਜਤਿੰਦਰ ਪੰਮੀ)–ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿਖੇ ਇਨਰਵ੍ਹੀਲ ਕਲੱਬ ਦੇ ਸਹਿਯੋਗ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਸੈਸ਼ਨ ਕੀਤਾ ਗਿਆ। ਨਵਜੰਮੇ ਬੱਚਿਆਂ ਦੀਆਂ ਮਾਂਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦਾ ਹਾਲ ਪੁੱਛਿਆ ਤੇ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਮਹੱਤਵਪੂਰਨ ਜਾਣਕਾਰੀ ਵੀ ਸਾਂਝਾ ਕੀਤੀ। ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੇ ਦੇ ਜਨਮ ਤੋਂ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਬੱਚੇ ਨੂੰ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਮਾਂ ਦੇ ਪਹਿਲੇ ਗਾੜੇ ਦੁੱਧ ਵਿੱਚ ਨਵ-ਜੰਮੇ ਬੱਚੇ ਲਈ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਸਾਰੇ ਤੱਤ ਮੌਜੂਦ ਹੁੰਦੇ ਹਨ। ਮਾਂ ਦਾ ਦੁੱਧ ਬੱਚੇ ਨੂੰ ਦਸਤ ਅਤੇ ਨਮੂਨੀਆ ਤੋਂ ਵੀ ਬਚਾਉਂਦਾ ਹੈ। ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਮਾਂ ਦਾ ਦੁੱਧ ਹੀ ਬੱਚੇ ਲਈ ਸੰਪੂਰਨ ਖੁਰਾਕ ਹੁੰਦਾ ਹੈ ਅਤੇ 6 ਮਹੀਨਿਆਂ ਤੋਂ ਬਾਅਦ ਵੀ ਪੂਰਕ ਆਹਾਰ ਦੇ ਨਾਲ-ਨਾਲ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਇਸ ਦੌਰਾਨ ਰੀਤੂ ਚੋਪੜਾ ਪ੍ਰੈਜ਼ੀਡੈਂਟ ਇਨਰਵ੍ਹੀਲ ਕਲੱਬ ਵੱਲੋਂ ਮਾਵਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਐਸ.ਐਮ.ਓ. (ਗਾਇਨੀ) ਡਾ. ਵਰਿੰਦਰ ਕੌਰ ਥਿੰਦ, ਐਸ.ਐਮ.ਓ. ਡਾ. ਇੰਦੂ, ਡਾ. ਸਤਵਿੰਦਰ ਕੌਰ, ਡਾ. ਰੀਮਾ, ਡਾ. ਸਾਰਿਕਾ ਖੰਨਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮਈਆਈਓ ਅਸੀਮ ਸ਼ਰਮਾ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੇਵੀਏਟ ਦੇ ਇੰਡਕਸ਼ਨ ਪ੍ਰੋਗਰਾਮ ਦੌਰਾਨ ਉਤਮਤਾ , ਹੁਨਰ ਵਿਕਾਸ ਤੇ ਸੰਪੂਰਨ ਵਿਕਾਸ ਦਾ ਸੰਕਲਪ ਅਗਲੀ ਖ਼ਬਰ ਪੁਲਿਸ ਡੀਏਵੀ ਪਬਿਲਕ ਸਕੂਲ ਨੇ ਏ.ਐਸ.ਐਮ.ਯੂ.ਐਨ ’ਚ ਸਰਵੋਤਮ ਸਕੂਲ ਡੈਲੀਗੇਸ਼ਨ ਟਰਾਫੀ ਜਿੱਤੀ
Ad Position 24
No active advertisement