05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਨੂੰ

ਜਲੰਧਰ- 4 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 05-08-2026
ਜਲੰਧਰ- 4 ਅਗਸਤ (ਐੱਮ.ਐੱਸ. ਲੋਹੀਆ) - ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਏਕਤਾ ਲਈ ਸਤੰਬਰ ’ਚ ਕੀਤੀ ਜਾ ਰਹੀ ਦੇਸ਼ ਪੱਧਰ ਦੀ ਕਾਨਫਰੰਸ ਦੀ ਤਿਆਰੀ ਲਈ 9 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ’ਚ ਦੋਵੇਂ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਦੋਵੇਂ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨ ਸੰਘਰਸ਼ ਨੂੰ ਹੋਰ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ 20-21 ਸਤੰਬਰ ਨੂੰ ਦੇਸ਼ ਪੱਧਰ ਦੇ ਕਿਸਾਨ ਜਲੰਧਰ ਵਿਖੇ ਹੋਣ ਵਾਲੇ ਡੈਲੀਗੇਟ ਇਜਲਾਸ ’ਚ ਪਹੁੰਚ ਕੇ ਕਿਸਾਨਾਂ ਦੀ ਏਕਤਾ ਅਤੇ ਉਨ੍ਹਾਂ ਦੀਆਂ ਮੰਗਾਂ, ਮੁਸ਼ਕਲਾਂ ਦੇ ਹੱਲ ਸੰਬੰਧੀ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ 9 ਅਗਸਤ ਨੂੰ ਦੋਵਾਂ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ’ਚ ਕੀਤੀਆਂ ਜਾ ਰਹੀਆਂ ਤਿਆਰੀਆਂ ਸੰਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਹਰਨੇਕ ਸਿੰਘ ਗੁੱਜਰਵਾਲ, ਰਘਵੀਰ ਸਿੰਘ ਬੈਨੀਪਾਲ, ਪ੍ਰਗਟ ਸਿੰਘ ਜਾਮਾਰਾਏ, ਹਰਪ੍ਰੀਤ ਸਿੰਘ ਬੁਟਾਰੀ, ਰੇਸ਼ਮ ਸਿੰਘ ਫੈਲੋਕੇ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਊ ਰੂਬੀ ਹਸਪਤਾਲ ਵਿਖੇ ਮੁਫ਼ਤ ਬੀ . ਐੱਮ . ਡੀ . ਜਾਂਚ , ਮੈਮੋਗ੍ਰਾਫ਼ੀ ਅਤੇ ਫਾਈਬਰੋਸਕੈਨ ਕੈਂਪ ਅਗਲੀ ਖ਼ਬਰ ਚੋਹਕਾਂ ਕਲਾਂ ਵਿਖੇ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ
Ad Position 24
No active advertisement