ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ- ਜਥੇ. ਕਲਿਆਣ
ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਬਾਰੇ ਸੁਰੱਖਿਆ ਦਾ ਹਵਾਲਾ ਦੇਣਾ ਸਹੀ ਨਹੀਂ ਹੈ।
ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਬਾਰੇ ਸੁਰੱਖਿਆ ਦਾ ਹਵਾਲਾ ਦੇਣਾ ਸਹੀ ਨਹੀਂ ਹੈ। ਜਥੇ. ਕਲਿਆਣ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿੱਛਲੇ ਲੰਬੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿਚ ਦਿੱਤੇ ਜਵਾਬ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਲਾਂਘਾ ਖੋਲ੍ਹਣ ਬਾਰੇ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਜਲਦੀ ਕਰਨਾ ਚਾਹੀਦਾ ਹੈ।