ਸ਼ਾਹਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ
ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਆਜ਼ਾਦੀ ਦਿਹਾੜੇ (15 ਅਗਸਤ) ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸ਼ਾਹਕੋਟ ਸਬ-ਡਵੀਜ਼ਨ ਦੇ ਡੀ. ਐਸ.
ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਆਜ਼ਾਦੀ ਦਿਹਾੜੇ (15 ਅਗਸਤ) ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਅਤੇ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਸ਼ਾਹਕੋਟ ਸ਼ਹਿਰ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੇ ਸ਼ਹਿਰ ਦੇ ਬਜ਼ਾਰਾਂ, ਮੁਹੱਲਿਆਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ ਹਨ।