ਨੂਰਮਹਿਲ ਵਿਖੇ ਢਾਬੇ ’ ਤੇ ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ ਚ ਨਾਜਾਇਜ਼ ਸ਼ਰਾਬ ਬਰਾਮਦ
ਨੂਰਮਹਿਲ, 4 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਨਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉੱਪਲ ਖਾਲਸਾ ਗੇਟ ਨੇੜੇ ਸਥਿਤ ‘ਅੰਗਦ ਫਾਸਟ ਫੂਡ ਅਤੇ ਢਾਬੇ’ ‘ਤੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਜ਼ਬਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਢਾਬੇ ਵਿੱਚ ਬਿਨਾਂ ਕਿਸੇ ਮਨਜ਼ੂਰ ਲਾਇਸੈਂਸ ਤੋਂ ਸ਼ਰੇਆਮ ਨਜਾਇਜ਼ ਸ਼ਰਾਬ ਵੇਚੀ ਜਾ ਰਹੀ ਸੀ।
ਫ
ਫੜੀ ਗਈ ਸ਼ਰਾਬ ਵਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਗੁਰਮੀਤ ਰਾਮ। ਤਸਵੀਰ: ਤਜਿੰਦਰ ਕੁਮਾਰ
05-08-2026
ਨੂਰਮਹਿਲ, 4 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਨਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉੱਪਲ ਖਾਲਸਾ ਗੇਟ ਨੇੜੇ ਸਥਿਤ ‘ਅੰਗਦ ਫਾਸਟ ਫੂਡ ਅਤੇ ਢਾਬੇ’ ‘ਤੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਜ਼ਬਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਢਾਬੇ ਵਿੱਚ ਬਿਨਾਂ ਕਿਸੇ ਮਨਜ਼ੂਰ ਲਾਇਸੈਂਸ ਤੋਂ ਸ਼ਰੇਆਮ ਨਜਾਇਜ਼ ਸ਼ਰਾਬ ਵੇਚੀ ਜਾ ਰਹੀ ਸੀ। ਢਾਬਾ ਮਾਲਕਾਂ ਵੱਲੋਂ ਸਰਕਾਰੀ ਠੇਕਿਆਂ ਨਾਲੋਂ ਬਹੁਤ ਹੀ ਘੱਟ ਰੇਟਾਂ ‘ਤੇ ਸ਼ਰਾਬ ਮੁਹੱਈਆ ਕਰਵਾਈ ਜਾ ਰਹੀ ਸੀ। ਜਿਹੜੀ ਸ਼ਰਾਬ ਦੀ ਬੋਤਲ ਸਰਕਾਰੀ ਠੇਕੇ ‘ਤੇ ₹750 ਵਿੱਚ ਮਿਲਦੀ ਸੀ, ਉਹ ਇਸ ਢਾਬੇ ‘ਤੇ ਸਿਰਫ਼ ₹450 ਵਿੱਚ ਵੇਚੀ ਜਾ ਰਹੀ ਸੀ।ਗੁਪਤ ਸੂਚਨਾ ਦੇ ਆਧਾਰ ‘ਤੇ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਮੌਕੇ ‘ਤੇ ਛਾਪਾ ਮਾਰਿਆ ਅਤੇ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ। ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਲਾਕੇ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।