ਤੀਰਥ ਯਾਤਰਾ ਸਕੀਮ ਤਹਿਤ ਪਿੰਡ ਚੱਕ ਦੇਸ ਰਾਜ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਗੁਰਾਇਆ, 4 ਅਗਸਤ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਧਾਰਮਿਕ ਆਸਥਾ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਚੱਕ ਦੇਸ ਰਾਜ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ.
ਗੁਰਾਇਆ, 4 ਅਗਸਤ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਧਾਰਮਿਕ ਆਸਥਾ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਚੱਕ ਦੇਸ ਰਾਜ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਰਪੰਚ ਨੀਰੂ ਕੌਰ, ਬਲਾਕ ਪ੍ਰਧਾਨ ਲੇਖ ਰਾਜ ਸਰਪੰਚ ਅਨੀਹਰ, ਚੇਅਰਮੈਨ ਗੌਰਵ ਬਾਵਾ ਤੇ ਮੀਡੀਆ ਵਾਇਸ ਕੋਆਰਡੀਨੇਟਰ ਹਲਕਾ ਫਿਲੌਰ, ਬਲਾਕ ਪ੍ਰਧਾਨ ਸੰਤੋਖ ਸਿੰਘ ਬੰਡਾਲਾ, ਸੰਤੋਖ ਰਾਮ ਬੂਥ ਪ੍ਰਧਾਨ,ਕਿਰਨਦੀਪ, ਪਰਮਜੀਤ ਕੌਰ, ਕੁਲਵਿੰਦਰ ਸਿੰਘ ਬੱਲੀ, ਜਸਵੀਰ ਅਤੇ ਹੋਰ ਹਾਜ਼ਰ ਸਨ।