05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ. ਐਸ.

Ad Position 21
No active advertisement
ਡੀ.ਐਸ.ਪੀ. ਸਰਵਨਸਿੰਘ ਬੱਲ ਜਾਣਕਾਰੀ ਦਿੰਦੇ ਹੋਏ। ਤਸਵੀਰ- ਸੁਖਦੀਪ ਸਿੰਘ 05-08-2026
ਸ਼ਾਹਕੋਟ, 4 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ 200 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਏ.ਐਸ.ਆਈ. ਅੰਗਰੇਜ਼ ਸਿੰਘ ਇੰਚਾਰਜ ਪੁਲਿਸ ਚੌਂਕੀ ਮਲਸੀਆਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪਿੰਡ ਚੱਕ ਬਾਹਮਣੀਆਂ ਵਿਖੇ ਮੌਜੂਦ ਸਨ। ਇਸ ਦੌਰਾਨ ਹੀਰੋ ਸਪਲੈਂਡਰ ਮੋਟਰਸਾਈਕਲ (ਪੀ.ਬੀ.76-ਏ-3903) ‘ਤੇ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਮੋਟਰਸਾਈਕਲ ‘ਤੇ ਰੱਖੀਆਂ ਦੋ ਟਿਊਬਾਂ ਅਤੇ ਇੱਕ ਪਲਾਸਟਿਕ ਦੇ ਬੋਰੇ ‘ਚੋਂ 200 ਬੋਤਲਾਂ (1,50,000 ਮਿ.ਲੀ.) ਨਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਮੌਕੇ ‘ਤੇ ਹੀ ਰਣਜੀਤ ਸਿੰਘ ਉਰਫ਼ ਕਾਲਾ ਪੁੱਤਰ ਬਗੀਚਾ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਰੀ ਪੁੱਤਰ ਮਾਘ ਸਿੰਘ (ਦੋਵੇਂ) ਵਾਸੀ ਪਿੰਡ ਗੱਟੀ ਜੱਟਾਂ, ਥਾਣਾ ਧਰਮਕੋਟ (ਮੋਗਾ) ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਲੋਹੀਆਂ ਬਲਾਕ ਦੇ ਵੱਖ - ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕਾਂਗਰਸ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ - ਚੇਅਰਮੈਨ ਦਰਸ਼ਨ ਸਿੰਘ ਟਾਹਲੀ
Ad Position 24
No active advertisement