06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜੰਡੂਸਿੰਘਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਬੈਠਕ

ਚੁਗਿੱਟੀ/ ਜੰਡੂ ਸਿੰਘਾ, 5 ਅਗਸਤ (ਨਰਿੰਦਰ ਲਾਗੂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਭਾਈ ਗੁਰਦੀਪ ਸਿੰਘ ਬਿੱਲਾ ਨੇ ਦੱਸਿਆ ਕਿ ਇਸ ਸਬੰਧੀ 5 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ 11 ਅਗਸਤ ਨੂੰ ਸਵੇਰੇ 10 ਵਜ਼ੇ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 06-08-2026
ਚੁਗਿੱਟੀ/ ਜੰਡੂ ਸਿੰਘਾ, 5 ਅਗਸਤ (ਨਰਿੰਦਰ ਲਾਗੂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਭਾਈ ਗੁਰਦੀਪ ਸਿੰਘ ਬਿੱਲਾ ਨੇ ਦੱਸਿਆ ਕਿ ਇਸ ਸਬੰਧੀ 5 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ 11 ਅਗਸਤ ਨੂੰ ਸਵੇਰੇ 10 ਵਜ਼ੇ ਕੀਤੀ ਜਾਵੇਗੀ। ਦੂਜੇ ਦਿਨ 12 ਅਗਸਤ ਨੂੰ ਰਾਤ ਦੇ ਦੀਵਾਨ ਸ਼ਾਮ 7 ਵਜ਼ੇ ਤੋਂ ਰਾਤ 9 ਵਜ਼ੇ ਤੱਕ ਹੋਵੇਗਾ।ਇਸੇ ਤਰ੍ਹਾਂ 13 ਅਗਸਤ ਨੂੰ ਸਵੇਰੇ 10 ਵਜ਼ੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਸ ਉਪਰੰਤ ਵਿਸ਼ੇਸ਼ ਦੀਵਾਨ ਦੁਪਹਿਰ ਢਾਈ ਵਜ਼ੇ ਤੱਕ ਚੱਲੇਗਾ। ਇਸ ਦੌਰਾਨ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਨਿਰਮਲ ਕੁਟੀਆ ਜੋਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਤੰਬਰ - ਅਕਤੂਬਰ ਵਿਚ ਬਣਨਗੀਆਂ ਸ਼ਹਿਰ ਦੀਆਂ ਖ਼ਰਾਬ ਹੋਈਆਂ ਸੜਕਾਂ ਬਾਰਿਸ਼ਾਂ ਨੇ ਇਸ ਵਾਰ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਕੀਤ... ਅਗਲੀ ਖ਼ਬਰ ਅਸ਼ੋਕ ਨਗਰ ਦੇ ਰੈਸਟੋਰੈਂਟ ’ ਚ ਲੱਗੀ ਅੱਗ , ਫਾਇਰ ਬ੍ਰਿਗੇਡ ਨੇ ਮੌਕੇ ’ ਤੇ ਪੁੱਜ ਕੇ ਪਾਇਆ ਕਾਬੂ
Ad Position 24
No active advertisement