06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗਨੀਵ ਕੌਰ ਮਜੀਠੀਆ ਨੇ ਸਰਕਾਰ ਨੂੰ ਵਿਧਾਨ ਸਭਾ ’ ਚ ਦਿਖਾਇਆ ਸ਼ੀਸ਼ਾ - ਸੁਖਮਿੰਦਰ ਸਿੰਘ ਰਾਜਪਾਲ

ਜਲੰਧਰ, 5 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਸੋਧ ਬਿੱਲ ‘ਤੇ ਆਪਣਾ ਪੱਖ ਰੱਖਣ ਤੋਂ ਰੋਕਣਾ ਅਤੇ ਉਨ੍ਹਾਂ ਦਾ ਨਿਰਾਦਰ ਕਰਨਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਬੀਬਾ ਗਨੀਵ ਕੌਰ ਮਜੀਠੀਆ ਨੇ ਸਰਕਾਰ ਨੂੰ 29 ਜੂਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਗਿਆ ਉਹ ਵਾਅਦਾ ਯਾਦ ਕਰਵਾਇਆ, ਜਿਸ ਵਿੱਚ ਸਰਕਾਰ ਨੇ ਜਥੇਦਾਰ ਸਾਹਿਬ ਦੇ ਸਾਹਮਣੇ ਭਰੋਸਾ ਦਿੱਤਾ ਸੀ ਕਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਚ ਸੋਧਾਂ ਕੀਤੀਆਂ ਜਾਣਗੀਆਂ ਪਰ ਅੱਜ ਤੀਹ ਦਿਨ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇੱਕ ਵੀ ਸੁਝਾਅ ਨੂੰ ਲਾਗੂ ਨਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੰਬੰਧਿਤ ਸੋਧ ਬਿੱਲ ‘ਤੇ ਆਪਣਾ ਪੱਖ ਰੱਖਣ ਤੋਂ ਰੋਕਣਾ ਅਤੇ ਉਨ੍ਹਾਂ ਦਾ ਨਿਰਾਦਰ ਕਰਨਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਬੀਬਾ ਗਨੀਵ ਕੌਰ ਮਜੀਠੀਆ ਨੇ ਸਰਕਾਰ ਨੂੰ 29 ਜੂਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਗਿਆ ਉਹ ਵਾਅਦਾ ਯਾਦ ਕਰਵਾਇਆ, ਜਿਸ ਵਿੱਚ ਸਰਕਾਰ ਨੇ ਜਥੇਦਾਰ ਸਾਹਿਬ ਦੇ ਸਾਹਮਣੇ ਭਰੋਸਾ ਦਿੱਤਾ ਸੀ ਕਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਚ ਸੋਧਾਂ ਕੀਤੀਆਂ ਜਾਣਗੀਆਂ ਪਰ ਅੱਜ ਤੀਹ ਦਿਨ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇੱਕ ਵੀ ਸੁਝਾਅ ਨੂੰ ਲਾਗੂ ਨਹੀਂ ਕੀਤਾ। ਇਸ ਦੇ ਨਾਲ ਹੀ ਸੁਖਮਿੰਦਰ ਸਿੰਘ ਨੇ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਵਿਧਾਨ ਸਭਾ ਨੂੰ “ਗੁਰੂ ਦੀ ਸੰਗਤ” ਦੱਸਣਾ ਹਕੀਕਤ ਤੋਂ ਕੋਹਾਂ ਦੂਰ ਹੈ, ਜਦਕਿ ਵਿਧਾਨ ਸਭਾ ਇੱਕ ਲੋਕਤੰਤਰੀ ਸੰਸਥਾ ਹੈ ਜਿੱਥੇ ਸਿਆਸੀ ਬਹਿਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਇਸਤਰੀ ਨੂੰ ਬਹੁਤ ਉੱਚਾ ਸਥਾਨ ਦਿੱਤਾ ਗਿਆ ਹੈ ਤੇ ਅਜਿਹੇ ਵਿੱਚ ਇੱਕ ਮਹਿਲਾ ਵਿਧਾਇਕ ਦਾ ਸਦਨ ਵਿੱਚ ਨਿਰਾਦਰ ਕਰਨਾ ਨਾਰੀ ਸਨਮਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਲਾਲੀ ਅਗਲੀ ਖ਼ਬਰ ਇਨੋਸੈਂਟ ਹਾਰਟਸ ਲੋਹਾਰਾਂ ਨੇ ਪੀ.ਐੱਸ.ਈ.ਬੀ. ਗਰਲਜ਼ ਜ਼ੋਨਲ ਟੂਰਨਾਮੈਂਟ ਕਰਵਾਇਆ
Ad Position 24
No active advertisement