06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਪ , ਕਾਂਗਰਸ ਸਰਕਾਰਾਂ ਨੇ ਸੂਬੇ ’ ਤੇ ਚੜ੍ਹਾਇਆ ਸਭ ਤੋਂ ਜ਼ਿਆਦਾ ਕਰਜ਼ਾ - ਮਲਿਕ ਕਿਹਾ, ਸਰਕਾਰ ਨੇ ਕਿਸੇ ਵੀ ਵਰਗ ਨਾਲ ਪੂਰੇ ਨਹੀਂ ਕੀਤੇ ਆਪਣੇ ਵਾਅਦੇ

ਜਲੰਧਰ, 5 ਅਗਸਤ (ਸ਼ਿਵ)-ਭਾਰਤੀ ਜਨਤਾ ਪਾਰਟੀ ਸਾਬਕਾ ਰਾਜ-ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਆਪ ਸਰਕਾਰ ’ਤੇ ਕਾਂਗਰਸ ’ਤੇ ਸੂਬੇ ਨੂੰ ਸਭ ਤੋਂ ਜ਼ਿਆਦਾ ਕਰਜ਼ਾਈ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਆਪ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਪੰਜਾਬ ’ਤੇ ਸਭ ਤੋਂ ਜ਼ਿਆਦਾ ਕਰਜ਼ਾ ਚੜ ਗਿਆ ਜਿਹੜਾ ਕਿ ਹੁਣ 4 ਲੱਖ 78 ਕਰੋੜ ਤੱਕ ਪੁੱਜ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਅਪੀਲ ਖ਼ਾਰਜ ਕਰਦੇ ਹੋਏ ਸੂਬੇ ਦੇ ਲਗਭਗ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 15 ਦਿਨਾਂ ਤੋਂ ਇੱਕ ਮਹੀਨੇ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Ad Position 21
No active advertisement
ਗੱਲਬਾਤ ਕਰਦੇ ਹੋਏ ਸ਼ਵੇਤ ਮਲਿਕ ਤੇ ਨਾਲ ਰਾਕੇਸ਼ ਰਾਠੌਰ, ਅਮਰਜੀਤ ਸਿੰਘ ਅਮਰੀ, ਅਸ਼ੋਕ ਸਰੀਨ। ਤਸਵੀਰ. ਮੁਨੀਸ਼ 06-08-2026
ਜਲੰਧਰ, 5 ਅਗਸਤ (ਸ਼ਿਵ)-ਭਾਰਤੀ ਜਨਤਾ ਪਾਰਟੀ ਸਾਬਕਾ ਰਾਜ-ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਆਪ ਸਰਕਾਰ ’ਤੇ ਕਾਂਗਰਸ ’ਤੇ ਸੂਬੇ ਨੂੰ ਸਭ ਤੋਂ ਜ਼ਿਆਦਾ ਕਰਜ਼ਾਈ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਆਪ ਸਰਕਾਰ ਅਤੇ ਕਾਂਗਰਸ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਪੰਜਾਬ ’ਤੇ ਸਭ ਤੋਂ ਜ਼ਿਆਦਾ ਕਰਜ਼ਾ ਚੜ ਗਿਆ ਜਿਹੜਾ ਕਿ ਹੁਣ 4 ਲੱਖ 78 ਕਰੋੜ ਤੱਕ ਪੁੱਜ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਅਪੀਲ ਖ਼ਾਰਜ ਕਰਦੇ ਹੋਏ ਸੂਬੇ ਦੇ ਲਗਭਗ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 15 ਦਿਨਾਂ ਤੋਂ ਇੱਕ ਮਹੀਨੇ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜਦ ਤੱਕ ਸਾਰਾ ਬਕਾਇਆ ਅਦਾ ਨਹੀਂ ਕੀਤਾ ਜਾਂਦਾ, ਸਰਕਾਰ ਆਪਣੇ ਪ੍ਰਚਾਰ ਅਤੇ ਹੋਰ ਗੈਰ-ਜ਼ਰੂਰੀ ਖ਼ਰਚਿਆਂ ’ਤੇ ਰੋਕ ਲਗਾਏ। ਸ੍ਰੀ ਮਲਿਕ ਨੇ ਕਿਹਾ ਕਿ ਉਨਾਂ ਆਸ ਨਹੀਂ ਹੈ ਕਿ ਸਰਕਾਰ ਕਰਮਚਾਰੀਆਂ ਦੀ ਬਣਦੀ ਅਦਾਇਗੀ ਕਰਨ ਲਈ ਗੰਭੀਰ ਹੋਵੇਗੀ। ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਵਰਗ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ, ਵਪਾਰੀਆਂ, ਮਹਿਲਾਵਾਂ, ਨੌਜਵਾਨਾਂ, ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਝੂਠੇ ਵਾਅਦਿਆਂ ਨਾਲ ਗੁਮਰਾਹ ਕੀਤਾ ਗਿਆ, ਜਦਕਿ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਜਾਇਜ਼ ਹੱਕਾਂ ਲਈ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ। ਇਸ ਮੌਕੇ ਅਸ਼ੋਕ ਸਰੀਨ ਹਿੱਕੀ, ਰਾਕੇਸ਼ ਰਾਠੌਰ, ਅਮਰਜੀਤ ਸਿੰਘ ਅਮਰੀ, ਸ੍ਰੀਮਤੀ ਕਰਮਜੀਤ ਕੌਰ ਚੌਧਰੀ, ਸੁਸ਼ੀਲ ਸ਼ਰਮਾ, ਰਮਨ ਪੱਬੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਅਤੇ ਮਨੀਸ਼ ਵਿਜ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ ਚ ਵਨ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਲਾਲੀ
Ad Position 24
No active advertisement