ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਦੀ ਲਪੇਟ ’ ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ , ਪੀ . ਆਰ . ਟੀ . ਸੀ . ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਡਾ. ਬੀ. ਆਰ ਅੰਬੇਡਕਰ ਚੌਕ ’ਚ ਉਸੇ ਬੱਸ ’ਚੋਂ ਉਤਰ ਕੇ ਸੜਕ ਪਾਰ ਕਰਦਿਆਂ ਲਪੇਟ ’ਚ ਆਈ ਔਰਤ
ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਬੁੱਧਵਾਰ ਸਵੇਰੇ ਕਰੀਬ ਸਾਢੇ 9 ਵਜੇ ਪੀ.
ਜਲੰਧਰ, 5 ਅਗਸਤ (ਜਤਿੰਦਰ ਪੰਮੀ)–ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਚੌਕ (ਨਕੋਦਰ ਚੌਕ) ਨੇੜੇ ਬੁੱਧਵਾਰ ਸਵੇਰੇ ਕਰੀਬ ਸਾਢੇ 9 ਵਜੇ ਪੀ. ਆਰ. ਟੀ. ਸੀ. ਦੀ ਇੱਕ ਸਰਕਾਰੀ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਖ਼ਿਲਾਫ਼ ਥਾਣਾ ਚਾਰ ਦੀ ਪੁਲਿਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕਾ ਦੀ ਪਛਾਣ ਸਰੋਜ ਉਮਰ 60 ਸਾਲ ਵਾਸੀ ਪਿੰਡ ਬੂਹ ਥਾਣਾ ਫੱਤੂਢੀਂਗਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਮ੍ਰਿਤਕਾ ਦਾ ਪੁੱਤਰ ਕੁਲਵੰਤ ਸਿੰਘ ਨੇ ਦਿੱਤੇ ਬਿਆਨਾਂ ਵਿੱਚ ਕਿਹਾ ਕਿ ਉਸ ਦੀ ਮਾਤਾ ਸਰੋਜ ਪਤਨੀ ਮੰਗਲ ਸਿੰਘ ਕਪੂਰਥਲਾ ਤੋਂ ਪੀ. ਆਰ. ਟੀ. ਸੀ. ਦੀ ਬੱਸ ਰਾਹੀਂ ਜਲੰਧਰ ਆਈ ਸੀ ਅਤੇ ਡਾ. ਬੀ. ਆਰ. ਅੰਬੇਡਕਰ ਚੌਕ ਵਿੱਚ ਉਤਰਨਾ ਸੀ। ਜਦੋਂ ਉਹ ਚੌਕ ਵਿੱਚ ਬੱਸ ’ਚੋਂ ਉਤਰ ਕੇ ਸੜਕ ਪਾਰ ਕਰਨ ਲੱਗੀ ਤਾਂ ਡਰਾਈਵਰ ਨੇ ਬੇਧਿਆਨੀ ਨਾਲ ਬੱਸ ਚਲਾ ਦਿੱਤੀ ਅਤੇ ਸਰੋਜ ਉਸ ਦੀ ਲਪੇਟ ਵਿੱਚ ਆ ਗਈ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੋਕ ਦੀ ਮਦਦ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪੁੱਤਰ ਕੁਲਵੰਤ ਸਿੰਘ ਨੇ ਦੋਸ਼ ਲਾਇਆ ਕਿ ਹਾਦਸੇ ਤੋਂ ਬਾਅਦ ਬੱਸ ਯੂਨੀਅਨ ਦੇ ਪ੍ਰਧਾਨ ਵੱਲੋਂ 40 ਹਜ਼ਾਰ ਰੁਪਏ ਵਿੱਚ ਰਾਜ਼ੀਨਾਮਾ ਕਰਨ ਲਈ ਦਬਾਅ ਬਣਾਇਆ ਗਿਆ ਪਰ ਪਰਿਵਾਰ ਵੱਲੋਂ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ। ਥਾਣਾ ਮੁਖੀ ਅਜਮੇਰ ਲਾਲ ਨੇ ਦੱਸਿਆ ਕਿ ਮ੍ਰਿਤਕਾ ਦੇ ਪੁੱਤਰ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਪੀ. ਆਰ. ਟੀ. ਸੀ. ਬੱਸ ਦੇ ਡਰਾਈਵਰ ਸੁਖਦੇਵ ਸਿੰਘ ਵਾਸੀ ਕਪੂਰਥਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਜਸਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਏ. ਐੱਸ. ਆਈ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਜਾਰੀ ਹੈ।