06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਜਵਿਕਾ ਮਿਸ਼ਨ ਤਹਿਤ ਸਵੈ - ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਆਈਸਕ੍ਰੀਮ ਦੀ ਵਿਕਰੀ ਲਈ ਵੰਡੇ ਈ - ਕਾਰਟ

ਜਲੰਧਰ, 5 ਅਗਸਤ (ਜਤਿੰਦਰ ਪੰਮੀ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀਆਂ ਲੋੜਵੰਦ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਆਈਸ ਕ੍ਰੀਮ ਦੀ ਵਿਕਰੀ ਲਈ ਈ-ਕਾਰਟ (ਫਰੀਜ਼ਰ ਆਨ ਵ੍ਹੀਲਜ਼’) ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਨੂੰ ਬੈਟਰੀ ਵਾਲੇ 9 ਈ-ਕਾਰਟ ਮੁਹੱਈਆ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਜਤਿੰਦਰ ਪੰਮੀ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀਆਂ ਲੋੜਵੰਦ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਕਸਦ ਆਈਸ ਕ੍ਰੀਮ ਦੀ ਵਿਕਰੀ ਲਈ ਈ-ਕਾਰਟ (ਫਰੀਜ਼ਰ ਆਨ ਵ੍ਹੀਲਜ਼’) ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਨੂੰ ਬੈਟਰੀ ਵਾਲੇ 9 ਈ-ਕਾਰਟ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਦੱਸਿਆ ਕਿ ਇਹ ਯੋਜਨਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਵੇਰਕਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਦਾ ਮਨੋਰਥ ਮਹਿਲਾਵਾਂ ਨੂੰ ਪਿੰਡਾਂ ਅਤੇ ਸਥਾਨਕ ਬਾਜ਼ਾਰਾਂ ਵਿੱਚ ਆਈਸਕ੍ਰੀਮ ਦੀ ਵਿਕਰੀ ਰਾਹੀਂ ਰੋਜ਼ਗਾਰ ਦਾ ਜ਼ਰੀਆ ਪ੍ਰਦਾਨ ਕਰਨਾ ਹੈ। ਇਸ ਪਹਿਲਕਦਮੀ ਤਹਿਤ ਯੋਗ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਈ-ਕਾਰਟ ਮੁਹੱਈਆ ਕਰਵਾਉਣ ਲਈ ਬਿਨਾਂ ਵਿਆਜ ਤੋਂ ਸਸਤਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਸੀ ਤਾਂ ਜੋ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਜਾਂ ਫਿਰ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਆਪਣਾ ਰੋਜ਼ਗਾਰ ਚਲਾ ਕੇ ਆਪਣੀ ਪਰਿਵਾਰਿਕ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾਵਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਗ੍ਰਾਮੀਣ ਪਰਿਵਾਰਾਂ ਨੂੰ ਆਪਣੇ ਖੁਦ ਦੇ ਉੱਦਮ ਦਾ ਮਾਲਕ ਬਣਾਉਣਾ ਹੈ। ਇਹ ਈ-ਕਾਰਟ ਮਹਿਲਾ ਸਮੂਹਾਂ ਲਈ ਚਲਦੇ-ਫਿਰਦੇ ਸਟੋਰਾਂ ਦਾ ਕੰਮ ਕਰਨਗੇ, ਜਿਸ ਨਾਲ ਉਨ੍ਹਾਂ ਨੂੰ ਘਰ ਦੇ ਨੇੜੇ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਮਿਲਣਗੇ। ਇਸ ਮੌਕੇ ਜਨਰਲ ਮੈਨੇਜਰ ਵੇਰਕਾ ਹਰਮਿੰਦਰ ਸਿੰਘ ਸੰਧੂ, ਡੀ.ਪੀ. ਐੱਮ. ਸੁਖਵੰਤ ਕੌਰ, ਡੀ.ਐੱਫ.ਐੱਮ. ਕੋਮਲ ਕਸ਼ਯਪ, ਲੇਖਾਕਾਰ ਵਿਕਾਸ ਬਖਸ਼ੀ ਅਤੇ ਆਜੀਵਿਕਾ ਮਿਸ਼ਨ ਦਾ ਬਲਾਕ ਸਟਾਫ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਵਲੋਂ ਬਿੱਲ ਨੂੰ ਮਨਜ਼ੂਰੀ ਮਿਲਣ ਨਾਲ ਰੁੱਖਾਂ ਦੀ ਹੋਵੇਗੀ ਸੁਰੱਖਿਆ ਜਲੰਧਰ ਦੇ ਵਾਤਾਵਰਨ ਪੇ੍ਮੀ ਨੇ ਐਨ. ਜੀ. ਟੀ.... ਅਗਲੀ ਖ਼ਬਰ ਵਿਧਾਇਕ ਬਾਵਾ ਹੈਨਰੀ ਨੇ ਹਾਈਵੇਅ 44 ਤੇ ਸਰਵਿਸ ਰੋਡ ਦਾ ਮੁੱਦਾ ਵਿਧਾਨ ਸਭਾ ਸਾਹਮਣੇ ਰੱਖਿਆ
Ad Position 24
No active advertisement