1100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ , ਇਕ ਸਾਥੀ ਨਾਮਜ਼ਦ
ਬਿਲਗਾ, 5 ਅਗਸਤ (ਤਜਿੰਦਰ ਕੁਮਾਰ )- ਥਾਣਾ ਬਿਲਗਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ 1100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦੇ ਦੂਜੇ ਸਾਥੀ ਨੂੰ ਨਾਮਜ਼ਦ ਕੀਤਾ ਗਿਆ ਹੈ।
ਫ
ਫੜੀ ਗਈ ਨਜਾਇਜ਼ ਸ਼ਰਾਬ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਿਲਗਾ ਦਿਲਬਾਗ ਸਿੰਘ। ਤਸਵੀਰ: ਤਜਿੰਦਰ ਕੁਮਾਰ
06-08-2026
ਬਿਲਗਾ, 5 ਅਗਸਤ (ਤਜਿੰਦਰ ਕੁਮਾਰ )- ਥਾਣਾ ਬਿਲਗਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ 1100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦੇ ਦੂਜੇ ਸਾਥੀ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਸਬ-ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਿਲਗਾ ਤੋਂ ਪੁਆਦੜਾ ਅਤੇ ਤਲਵਣ ਵੱਲ ਜਾ ਰਹੇ ਸਨ। ਬੱਸ ਅੱਡਾ ਤਲਵਣ ਵਿਖੇ ਐਕਸਾਈਜ਼ ਇੰਸਪੈਕਟਰ ਸਰਵਣ ਸਿੰਘ ਸਰਕਲ ਨੂਰਮਹਿਲ ਵੀ ਪੁਲਿਸ ਟੀਮ ਨਾਲ ਸ਼ਾਮਲ ਹੋ ਗਏ। ਇਸ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਰਾਜੂ ਅਤੇ ਸਲਵਿੰਦਰ ਸਿੰਘ ਉਰਫ਼ ਸਾਵਨੀ ਵਿਰੁੱਧ ਸ਼ਿਕੰਜਾ ਕੱਸਿਆ। ਪੁਲਿਸ ਅਨੁਸਾਰ, ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਰਬੜ ਦੀਆਂ ਟਿਊਬਾਂ ਵਿੱਚ ਲੁਕਾ ਕੇ ਰੱਖੀ ਗਈ 1100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਹ ਤਸਕਰੀ ਦਾ ਇੱਕ ਨਵਾਂ ਤਰੀਕਾ ਸੀ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਪੁਲਿਸ ਨੇ ਥਾਣਾ ਬਿਲਗਾ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਮੁਕੱਦਮਾ ਨੰਬਰ 130 ਦਰਜ ਕਰ ਲਿਆ ਹੈ। ਤਫ਼ਤੀਸ਼ ਦੌਰਾਨ ਮੁਲਜ਼ਮ ਸਲਵਿੰਦਰ ਸਿੰਘ ਉਰਫ਼ ਸਾਵਨੀ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਭੋਡੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਅਨੁਸਾਰ ਦੂਜੇ ਨਾਮਜ਼ਦ ਮੁਲਜ਼ਮ ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।