ਸੁੱਚੀ ਪਿੰਡ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੌਰਾਨ ਮੇਅਰ ਵਿਨੀਤ ਧੀਰ, ਹਲਕਾ ਕੇਂਦਰ ਦੇ ਇੰਚਾਰਜ ਨਿਤਿਨ ਕੋਹਲੀ, ਕੌਂਸਲਰ ਨਵਦੀਪ ਕੌਰ, ਲਗਨਦੀਪ ਸਿੰਘ ਤੇ ਹੋਰ।
ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ) ਸਥਾਨਕ ਸੁੱਚੀ ਪਿੰਡ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੇਅਰ ਵਨੀਤ ਧੀਰ ਤੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਵੀ ਹਾਜ਼ਰ ਹੋਏ।
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ) ਸਥਾਨਕ ਸੁੱਚੀ ਪਿੰਡ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੇਅਰ ਵਨੀਤ ਧੀਰ ਤੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਨਵੀਆਂ ਨਵੀਆਂ ਸਕੀਮਾਂ ਦਾ ਅਗਾਜ਼ ਕੀਤਾ ਜਾ ਰਿਹਾ ਹੈ ਜਿਨ੍ਹਾਂ ਨਾਲ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਿਲਣ ਲੱਗੀ ਹੈ। ਇਸ ਮੌਕੇ ਕੌਂਸਲਰ ਨਵਦੀਪ ਕੌਰ ਤੇ ਉਨ੍ਹਾਂ ਦੇ ਪਤੀ ਸੀਨੀਅਰ ਆਗੂ ਲਗਨਦੀਪ ਸਿੰਘ ਵੱਲੋਂ ਵੀ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਚਾਨਣਾ ਪਾਇਆ ਗਿਆ ਤੇ ਨਾਲ ਹੀ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਗਿਆ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਜਗੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।