09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ . ਆਈ . ਆਰ . ਪ੍ਰਕਿਰਿਆ ਤਹਿਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ , 7 ਅਗਸਤ ( ਜਤਿੰਦਰ ਪੰਮੀ )– ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਪ੍ਰਕਿਰਿਆ ਦੇ ਪਹਿਲੇ ਪੜਾਅ ‘ ਘਰ - ਘਰ ਸਰਵੇ ’ ਦੇ ਮੁਕੰਮਲ ਹੋਣ ਉਪਰੰਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਸ .

Ad Position 21
No active advertisement
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਤੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ। ਤਸਵੀਰ-ਮੁਨੀਸ਼ 08-08-2026
ਜਲੰਧਰ , 7 ਅਗਸਤ ( ਜਤਿੰਦਰ ਪੰਮੀ )– ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਪ੍ਰਕਿਰਿਆ ਦੇ ਪਹਿਲੇ ਪੜਾਅ ‘ ਘਰ - ਘਰ ਸਰਵੇ ’ ਦੇ ਮੁਕੰਮਲ ਹੋਣ ਉਪਰੰਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਸ . ਆਈ . ਆਰ . ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ‘ ਘਰ - ਘਰ ਸਰਵੇ ’ ਪੜਾਅ ਦਾ ਕੰਮ 3 ਅਗਸਤ ਤੱਕ ਮੁਕੰਮਲ ਕਰ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ । ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ , ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ । ਉਨ੍ਹਾਂ ਇਹ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਪਹਿਲਾਂ 1926 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ 1997 ਪੋਲਿੰਗ ਬੂਥ ਹੋ ਗਏ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਐਸ . ਆਈ . ਆਰ . ਦੇ ਅਗਲੇ ਪੜਾਅ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ . ਆਈ . ਆਰ . ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਜਨਰਲ )- ਕਮ - ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ , ਚੋਣ ਤਹਿਸੀਲਦਾਰ ਡਾ . ਦੀਪਕ ਰਾਜ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਅਗਲੇ ਛੇ ਮਹੀਨਿਆਂ ਦੌਰਾਨ ਕੇਂਦਰੀ ਹਲਕੇ ’ ਚ ਕਰਵਾਏ ਜਾਣਗੇ 59 ਕਰੋੜ ਦੇ ਵਿਕਾਸ ਕਾਰਜ - ਨਿਤਿਨ ਕੋਹਲੀ ਅਗਲੀ ਖ਼ਬਰ ਵਿਪਨ ਸਭਰਵਾਲ ਨੂੰ ਟਰੱਸਟ ਚੋਣਾਂ ’ ਚ ਮਿਲ ਰਿਹਾ ਲੋਕਾਂ ਦਾ ਭਾਰੀ ਸਮਰਥਨ - ਅਸ਼ੋਕ ਭੀਲ
Ad Position 24