09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਗਲੇ ਛੇ ਮਹੀਨਿਆਂ ਦੌਰਾਨ ਕੇਂਦਰੀ ਹਲਕੇ ’ ਚ ਕਰਵਾਏ ਜਾਣਗੇ 59 ਕਰੋੜ ਦੇ ਵਿਕਾਸ ਕਾਰਜ - ਨਿਤਿਨ ਕੋਹਲੀ

ਜਲੰਧਰ , 7 ਅਗਸਤ ( ਜਤਿੰਦਰ ਪੰਮੀ )– ਅਗਲੇ ਛੇ ਮਹੀਨਿਆਂ ਦੌਰਾਨ ਜਲੰਧਰ ਕੇਂਦਰੀ ਹਲਕੇ ਵਿਚ ਲਗਭਗ 59 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਨਾਗਰਿਕ ਸਹੂਲਤਾਂ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੇ ਦਫਤਰ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਆਪਣੇ ਦਫਤਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ। ਨਾਲ ਹਨ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਤੇ ਕੌਂਸਲਰ ਅਸ਼ਵਨੀ ਅਗਰਵਾਲ। ਤਸਵੀਰ-ਮੁਨੀਸ਼। 08-08-2026
ਜਲੰਧਰ , 7 ਅਗਸਤ ( ਜਤਿੰਦਰ ਪੰਮੀ )– ਅਗਲੇ ਛੇ ਮਹੀਨਿਆਂ ਦੌਰਾਨ ਜਲੰਧਰ ਕੇਂਦਰੀ ਹਲਕੇ ਵਿਚ ਲਗਭਗ 59 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਨਾਗਰਿਕ ਸਹੂਲਤਾਂ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੇ ਦਫਤਰ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਵੇਸ਼ੀ ਵਿਕਾਸ ਤੇ ਮਹਿਲਾ ਸਸ਼ਕਤੀਕਰਨ ਦੇ ਵਿਜ਼ਨ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਪਹਿਲ ਦਾ ਮਕਸਦ ਜਲੰਧਰ ਹਲਕੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ । ਕੋਹਲੀ ਨੇ ਕਿਹਾ ਕਿ ਹਲਕੇ ਵਿੱਚ ਸੜਕਾਂ , ਸੀਵਰੇਜ , ਪੀਣ ਵਾਲੇ ਪਾਣੀ ਦੀ ਸਪਲਾਈ , ਸਟ੍ਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਨਾਗਰਿਕ ਸਹੂਲਤਾਂ ਨਾਲ ਸਬੰਧਤ ਕੰਮ ਸ਼ਾਮਲ ਹਨ । ਸਾਰੇ ਪ੍ਰੋਜੈਕਟ ਪੂਰੀ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ । ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 29 ਅਗਸਤ ਨੂੰ ਵਿਸ਼ੇਸ਼ ਰੱਖੜੀ ਸਮਾਗਮ ਕਰਵਾਇਆ ਜਾਵੇਗਾ , ਜਿਸ ਵਿੱਚ ਮੁੱਖ ਮੰਤਰੀ ਮਾਵਾਂ - ਧੀਆਂ ਸਤਿਕਾਰ ਯੋਜਨਾ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ‘ ਸਖੀਆਂ ’ ਦਾ ਸਨਮਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਰੱਖੜੀ ਦੀ ਇਹ ਪਹਿਲ ਮਹਿਲਾਵਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਵਿਕਾਸ , ਸਨਮਾਨ ਅਤੇ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ । ਮੁੱਖ ਮੰਤਰੀ ਮਾਵਾਂ - ਧੀਆਂ ਸਤਿਕਾਰ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਕੋਹਲੀ ਨੇ ਕਿਹਾ ਕਿ ਹੁਣ ਤੱਕ ਲਗਭਗ 60 ਫੀਸਦੀ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਮਿਲ ਚੁੱਕਾ ਹੈ ਅਤੇ ਬਾਕੀ ਰਹਿ ਗਏ ਸਾਰੇ ਯੋਗ ਪਰਿਵਾਰਾਂ ਨੂੰ ਵੀ ਜਲਦੀ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ । ਕੋਹਲੀ ਨੇ ਕਿਹਾ ਕਿ ਲਾਭਪਾਤਰੀਆਂ ਦੀ ਸਹੂਲਤ ਲਈ ਵਨ ਕਾਲ ਡੋਰ - ਟੂ - ਡੋਰ ਸੇਵਾ ਵੀ ਸ਼ੁਰੂ ਕੀਤੀ ਗਈ ਹੈ । ਹੁਣ ਲੋਕ ਸੰਪਰਕ ਕਰਕੇ ਮੁੱਖ ਮੰਤਰੀ ਮਾਵਾਂ - ਧੀਆਂ ਸਤਿਕਾਰ ਯੋਜਨਾ ਦਾ ਫਾਰਮ ਤੇ 10 ਲੱਖ ਦੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਸਹੂਲਤ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ । ਲੋੜ ਪੈਣ ‘ ਤੇ ਉਨ੍ਹਾਂ ਦੀ ਟੀਮ ਲਾਭਪਾਤਰੀਆਂ ਦੇ ਘਰ ਜਾ ਕੇ ਵੀ ਇਹ ਸੇਵਾ ਮੁਹੱਈਆ ਕਰਵਾਏਗੀ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਤੇ ਕੌਂਸਲਰ ਅਸ਼ਵਨੀ ਅਗਰਵਾਲ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭਰਤ ਕੁਮਾਰ ਕਾਕੜੀਆ ਕੈਟ ਪੰਜਾਬ ਦੇ ਸੂਬਾ ਸਕੱਤਰ ਬਣੇ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ . ਆਈ . ਆਰ . ਪ੍ਰਕਿਰਿਆ ਤਹਿਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24