09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਇਸਤਰੀ ਜਾਗ੍ਰਿਤੀ ਮੰਚ 10 ਨੂੰ ਕਰੇਗਾ ਮੁਜ਼ਾਹਰਾ

ਜਲੰਧਰ , 7 ਅਗਸਤ ( ਐੱਮ . ਐੱਸ .

Ad Position 21
No active advertisement
ਅਜੀਤ ਡੈਸਕ 08-08-2026
ਜਲੰਧਰ , 7 ਅਗਸਤ ( ਐੱਮ . ਐੱਸ . ਲੋਹੀਆ )- ਬੀਤੇ ਸਮੇਂ ਦੌਰਾਨ ਜੰਤਰ ਮੰਤਰ ਦਿੱਲੀ ਵਿਖੇ ਚੱਲੇ ਧਰਨਾ - ਪ੍ਰਦਰਸ਼ਨ ’ ਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ’ ਤੇ ਪੁਲਿਸ ਕੇਸ ਦਰਜ ਕਰਨ , ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ’ ਚ ਇਸਤਰੀ ਜਾਗ੍ਰਿਤੀ ਮੰਚ ਵਲੋਂ 10 ਅਗਸਤ ਨੂੰ ਜਲੰਧਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ । ਇਸਤਰੀ ਜਾਗ੍ਰਿਤੀ ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਅਤੇ ਸਕੱਤਰ ਜਸਵੀਰ ਕੌਰ ਜੱਸੀ ਨੇ ਕਿਹਾ ਧਰਨਾ ਪ੍ਰਦਰਸ਼ਨ ਕਰਨਾ ਵਿਅਕਤੀ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ , ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਦੀ ਪੁਲਿਸ ਜੰਤਰ ਮੰਤਰ ’ ਤੇ ਧਰਨਾ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਤੰਗ ਪ੍ਰੇਸ਼ਾਨ ਕਰ ਰਹੀ ਹੈ । ਭਾਜਪਾ ਆਗੂਆਂ ਵਲੋਂ ਧਰਨਾਕਾਰੀ ਲੜਕੀਆਂ ਬਾਰੇ ਭੱਦੀਆਂ ਟਿੱਪਣੀਆਂ ਜੱਗ ਜਾਹਿਰ ਹਨ , ਜਿਸ ਦਾ ਮੰਤਵ ਹੈ ਕਿ ਆਪਣੇ ਹੱਕਾਂ ਦੀ ਮੰਗ ਕਰਦੇ ਨੌਜਵਾਨ ਮੁੰਡੇ - ਕੁੜੀਆਂ ਅੰਦਰ ਇੰਨਾ ਭੈਅ ਪੈਦਾ ਕਰ ਦੇਣਾ ਤਾਂ ਕਿ ਨੌਜਵਾਨ ਆਪਣੇ ਹੱਕ ਦੀ ਗੱਲ ਨਾ ਕਰਨ ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਉਸਾਰੀ ਨੂੰ ਲੈ ਕੇ ਸਾਬਕਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਦੀ ਅਗਵਾਈ ਵਿਚ ਮੰਤਰੀ ਸਮੇਤ ਕਈਆਂ ਨੂੰ ਕੀਤੀ ਸ਼ਿਕਾਇਤ ਅਗਲੀ ਖ਼ਬਰ ਭਰਤ ਕੁਮਾਰ ਕਾਕੜੀਆ ਕੈਟ ਪੰਜਾਬ ਦੇ ਸੂਬਾ ਸਕੱਤਰ ਬਣੇ
Ad Position 24