08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਿੰਡ ਛੋਕਰਾਂ ਵਿਖੇ ਦਿਖਾਈ ਗਈ ਸਤਲੁਜ ਫਿਲਮ

ਅੱਪਰਾ, 7 ਅਗਸਤ (ਦਲਵਿੰਦਰ ਸਿੰਘ ਅੱਪਰਾ)- ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਛੋਕਰਾਂ ਦੇ ਵਿਹੜੇ ’ਚ ਵਿਖੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਸਬੰਧੀ ਫਿਲਮ ਸਤਲੁਜ ਵੱਡੇ ਪਰਦੇ ’ਤੇ ਦਿਖਾਈ ਗਈ। ਵੱਡੀ ਗਿਣਤੀ ’ਚ ਪਿੰਡ ਵਾਸੀ ਵੀਰ ਭੈਣਾਂ ਬਜ਼ੁਰਗ ਬੱਚੇ ਫਿਲਮ ਦੇਖਣ ਲਈ ਪਹੁੰਚੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 08-08-2026
ਅੱਪਰਾ, 7 ਅਗਸਤ (ਦਲਵਿੰਦਰ ਸਿੰਘ ਅੱਪਰਾ)- ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਛੋਕਰਾਂ ਦੇ ਵਿਹੜੇ ’ਚ ਵਿਖੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਸਬੰਧੀ ਫਿਲਮ ਸਤਲੁਜ ਵੱਡੇ ਪਰਦੇ ’ਤੇ ਦਿਖਾਈ ਗਈ। ਵੱਡੀ ਗਿਣਤੀ ’ਚ ਪਿੰਡ ਵਾਸੀ ਵੀਰ ਭੈਣਾਂ ਬਜ਼ੁਰਗ ਬੱਚੇ ਫਿਲਮ ਦੇਖਣ ਲਈ ਪਹੁੰਚੇ ਹੋਏ ਸਨ। ਇਸ ਮੌਕੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਦੇ ਸੇਵਾਦਾਰ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਧਾਰਮਿਕ ਫਿਲਮਾਂ ਦਿਖਾਉਣ ਦਾ ਕਾਰਜ ਪਿਛਲੇ 10 ਤੋਂ ਚੱਲ ਰਿਹਾ ਹੈ। ਇਸ ਮੌਕੇ ਬੱਚਿਆਂ ਨਾਲ ਸਵਾਲ ਵੀ ਪੁੱਛੇ ਜਾਂਦੇ ਹਨ ਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਜਾਂਦੇ ਹਨ। ਇਸੇ ਤਰ੍ਹਾਂ ਹੀ ਬੀਤੇ ਦਿਨੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ, ਪਿੰਡ ਛੋਕਰਾਂ ਵਿਖੇ ਵੱਡੀ ਸਕਰੀਨ ‘ਤੇ ਧਾਰਮਿਕ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਸੀ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਦੇ ਸੇਵਾਦਾਰਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਵਿੱਚ ਦੁੱਧ ਦਾ ਅਤੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਯੂਨੀਅਨ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ ) ਨੂੰ ਮਿਲਿਆ ਅਗਲੀ ਖ਼ਬਰ ਮੈਂ ਅਸਤੀਫ਼ਾ ਨਿੱਜੀ ਰੁਝੇਵਿਆਂ ਕਾਰਨ ਦਿੱਤਾ-ਸੰਜੈ ਅਟਵਾਲ
Ad Position 24