08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰਪਤਵੰਤ ਸਿੰਘ ਪੰਨੂੰ ਵਲੋਂ ਸੋਸ਼ਲ ਮੀਡੀਆਂ ਰਾਹੀਂ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਅਫ਼ਵਾਹ ਦਾ ਖੰਡਨ ਇਸ ਸਬੰਧਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ-ਡੀ.ਐੱਸ.ਪੀ. ਬਰਾੜ

ਨਕੋਦਰ , 7 ਅਗਸਤ (ਗੁਰਵਿੰਦਰ ਸਿੰਘ)- 07 ਅਗਸਤ 2026 ਨੂੰ ਅਮਰੀਕਾ ਵਿੱਚ ਅਧਾਰਿਤ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪਿੰਡ ਕੋਟਲਾ ਹੇਰਾਂ ਸਥਿਤ ਸਰਕਾਰੀ ਹਾਈ ਸਕੂਲ, ਜੋ ਕਿ ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਅਧੀਨ ਆਉਂਦਾ ਹੈ, ਵਿਖੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਉਕਤ ਜਾਣਕਾਰੀ ਮਿਲਣ ਉਪਰੰਤ ਓਂਕਾਰ ਸਿੰਘ ਬਰਾੜ ,ਡੀ.

Ad Position 21
No active advertisement
ਓਂਕਾਰ ਸਿੰਘ ਬਰਾੜ ਡੀ.ਐਸ.ਪੀ. 08-08-2026
ਨਕੋਦਰ , 7 ਅਗਸਤ (ਗੁਰਵਿੰਦਰ ਸਿੰਘ)- 07 ਅਗਸਤ 2026 ਨੂੰ ਅਮਰੀਕਾ ਵਿੱਚ ਅਧਾਰਿਤ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪਿੰਡ ਕੋਟਲਾ ਹੇਰਾਂ ਸਥਿਤ ਸਰਕਾਰੀ ਹਾਈ ਸਕੂਲ, ਜੋ ਕਿ ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਅਧੀਨ ਆਉਂਦਾ ਹੈ, ਵਿਖੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਉਕਤ ਜਾਣਕਾਰੀ ਮਿਲਣ ਉਪਰੰਤ ਓਂਕਾਰ ਸਿੰਘ ਬਰਾੜ ,ਡੀ.ਐਸ.ਪੀ ਸਬ ਡਿਵੀਜ਼ਨ ਨਕੋਦਰ, ਮੁੱਖ ਅਫਸਰ ਥਾਣਾ ਸਦਰ ਨਕੋਦਰ ਅਤੇ ਪੁਲਿਸ ਟੀਮਾਂ ਵੱਲੋਂ ਤੁਰੰਤ ਸਕੂਲ ਦਾ ਦੌਰਾ ਕਰਕੇ ਸਮੁੱਚੇ ਪਰਿਸਰ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਕੂਲ ਦੇ ਕਿਸੇ ਵੀ ਹਿੱਸੇ ਵਿੱਚ ਅਜਿਹਾ ਕੋਈ ਝੰਡਾ ਨਹੀਂ ਮਿਲਿਆ। ਮੌਕੇ ‘ਤੇ ਕੀਤੀ ਗਈ ਪੜਤਾਲ ਦੌਰਾਨ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਬੇਬੁਨਿਆਦ ਅਤੇ ਤੱਥਾਂ ਤੋਂ ਪਰੇ ਪਾਇਆ ਗਿਆ। ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਅਤੇ ਭ੍ਰਮਕ ਜਾਣਕਾਰੀ ਫੈਲਾ ਕੇ ਸ਼ਰਾਰਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ.ਏ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ ਅਗਲੀ ਖ਼ਬਰ ਫਿਲੌਰ ’ਚ ‘ਆਪ’ ਨੂੰ ਸਿਆਸੀ ਝਟਕਾ ਪੰਚ ਸਰਪੰਚ ਤੇ ਹੋਰ ਅਹੁਦੇਦਾਰ ਨੇ ਛੱਡੀ ਪਾਰਟੀ, ਬਸਪਾ ’ਚ ਹੋਏ ਸ਼ਾਮਿਲ
Ad Position 24