ਆਜ਼ਾਦੀ ਦਿਵਸ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ
ਜਲੰਧਰ, 8 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਦਿਹਾਤੀ ਪੁਲਿਸ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਦਿਹਾਤੀ ਪੁਲਿਸ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮਾਂ, ਨਾਈਟ ਡੋਮੀਨੇਸ਼ਨ, ਨਾਕਾਬੰਦੀ ਅਤੇ ਗਸ਼ਤ ਹੋਰ ਤੇਜ਼ ਕੀਤੀ ਗਈ।
ਰ
ਰਬਾਨੀ (ਅਸਟ੍ਰੇਲੀਆ) ਪਿਤਾ-ਮਨੀ ਕੁਮਾਰ ਮਾਤਾ -ਤਰਨਪ੍ਰੀਤ ਕੌਰ ਜਲੰਧਰ
09-08-2026
ਜਲੰਧਰ, 8 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਦਿਹਾਤੀ ਪੁਲਿਸ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਦਿਹਾਤੀ ਪੁਲਿਸ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮਾਂ, ਨਾਈਟ ਡੋਮੀਨੇਸ਼ਨ, ਨਾਕਾਬੰਦੀ ਅਤੇ ਗਸ਼ਤ ਹੋਰ ਤੇਜ਼ ਕੀਤੀ ਗਈ। ਇਸ ਦੌਰਾਨ ਰੋਕਥਾਮੀ ਪੁਲਿਸਿੰਗ, ਇਲਾਕਾ ਡੋਮੀਨੇਸ਼ਨ, ਨਿਗਰਾਨੀ ਅਤੇ ਆਮ ਲੋਕਾਂ ਦੀ ਸੁਰੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਜ਼ਮੀਨੀ ਪੱਧਰ ’ਤੇ ਖੁਦ ਸੁਰੱਖਿਆ ਪ੍ਰਬੰਧਾਂ, ਚੈਕਿੰਗ ਮੁਹਿੰਮਾਂ ਅਤੇ ਪੁਲਿਸ ਤਾਇਨਾਤੀ ਦਾ ਜਾਇਜ਼ਾ ਲਿਆ ਤਾਂ ਜੋ ਸੁਰੱਖਿਆ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਨਿਰੀਖਣ ਦੌਰਾਨ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਪੁਲਿਸ ਟੀਮਾਂ ਵੱਲੋਂ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ, ਜਦਕਿ ਵੱਖ-ਵੱਖ ਦਾਖ਼ਲਾ ਅਤੇ ਨਿਕਾਸ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਐਮਰਜੈਂਸੀ ਰਿਸਪਾਂਸ ਵਾਹਨ 24 ਘੰਟੇ ਜ਼ਿਲ੍ਹੇ ਭਰ ਵਿੱਚ ਤਾਇਨਾਤ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਐੱਸ. ਐੱਸ. ਪੀ. ਦਿਹਾਤੀ ਨੇ ਕਿਹਾ ਕਿ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ, ਜਨਤਕ ਵਿਵਸਥਾ ਤੇ ਸੁਰੱਖਿਆ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।