09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖਣਗੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ

ਜਲੰਧਰ, 8 ਅਗਸਤ (ਜਤਿੰਦਰ ਪੰਮੀ)–ਡੇਰਾ ਸੱਚਖੰਡ ਬੱਲਾਂ ਨਜ਼ਦੀਕ ਪਿੰਡ ਨੌਗੱਜਾ ਵਿਖੇ ਉਸਾਰੇ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ 9 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੱਖਣਗੇ। ਦੱਸਣਯੋਗ ਹੈ ਕਿ ਉਕਤ ਕੇਂਦਰ ਦੀ ਸਥਾਪਨਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2023 ਵਿੱਚ 25 ਕਰੋੜ ਦੀ ਪਹਿਲੀ ਕਿਸ਼ਤ ਦਾ ਚੈੱਕ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਸੌਂਪਿਆ ਸੀ।

Ad Position 21
No active advertisement
ਅਜੀਤ ਡੈਸਕ 09-08-2026
ਜਲੰਧਰ, 8 ਅਗਸਤ (ਜਤਿੰਦਰ ਪੰਮੀ)–ਡੇਰਾ ਸੱਚਖੰਡ ਬੱਲਾਂ ਨਜ਼ਦੀਕ ਪਿੰਡ ਨੌਗੱਜਾ ਵਿਖੇ ਉਸਾਰੇ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ 9 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੱਖਣਗੇ। ਦੱਸਣਯੋਗ ਹੈ ਕਿ ਉਕਤ ਕੇਂਦਰ ਦੀ ਸਥਾਪਨਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2023 ਵਿੱਚ 25 ਕਰੋੜ ਦੀ ਪਹਿਲੀ ਕਿਸ਼ਤ ਦਾ ਚੈੱਕ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਸੌਂਪਿਆ ਸੀ। ਕੇਂਦਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਪ੍ਰਬੰਧਕ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੇ ਚੇਅਰਮੈਨ ਸੰਤ ਨਿਰੰਜਣ ਦਾਸ ਨੂੰ ਬਣਾਇਆ ਗਿਆ ਸੀ ਅਤੇ ਇਸ ਦੇ ਮੈਂਬਰਾਂ ’ਚ ਸੈਰ-ਸਪਾਟਾ ਸਕੱਤਰ, ਐੱਸਸੀ-ਬੀਸੀ ਭਲਾਈ ਵਿਭਾਗ ਦੇ ਸਕੱਤਰ, ਵਿੱਤ ਸਕੱਤਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਬਣਾਇਆ ਗਿਆ ਸੀ। ਇਸ ਸਾਲ ਜਨਵਰੀ ਮਹੀਨੇ ਦੇ ਅਖੀਰ ’ਚ ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਲਈ ਪਿੰਡ ਨੌਗੱਜਾ ਤੇ ਫ਼ਰੀਦਪੁਰ ਵਿੱਚ ਕੁੱਲ 76 ਕਨਾਲ 19 ਮਰਲੇ (ਲਗਭਗ 10.50 ਏਕੜ) ਜ਼ਮੀਨ ਦੀ ਰਜਿਸਟਰੀ ਕਰਵਾ ਲਈ ਗਈ ਸੀ। ਇਸ ਜ਼ਮੀਨ ਦੀ ਕੁੱਲ ਲਾਗਤ 7,02,54,659 ਰੁਪਏ ਹੈ, ਜਿਸ ਦੀ ਰਜਿਸਟਰੀ ਸੈਰ-ਸਪਾਟਾ ਵਿਭਾਗ ਪੰਜਾਬ ਦੇ ਨਾਂ ’ਤੇ ਕੀਤੀ ਗਈ ਹੈ। ਪਿਛਲੇ ਕਈ ਮਹੀਨਿਆਂ ਤੋਂ ਰਵਿਦਾਸ ਨਾਮਲੇਵਾ ਸੰਗਤਾਂ ਵਲੋਂ ਇਸ ਕੇਂਦਰ ਦੀ ਉਸਾਰੀ ਸ਼ੁਰੂ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ ਜੋ ਕਿ 9 ਅਗਸਤ ਨੂੰ ਖਤਮ ਹੋ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11 ਵਜੇ ਨੀਂਹ ਪੱਥਰ ਰੱਖਣ ਲਈ ਪੁੱਜੇ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਲੀਡਰ ਤੇ ਕੈਬਨਿਟ ਮੰਤਰੀ ਵੀ ਸ਼ਿਰਕਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਅਧਿਆਪਕਾਂ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਲੁੱਟ - ਖੋਹ ਦੀ ਵਾਰਦਾਤ ਸੋਸ਼ਲ ਮੀਡੀਆ ’ ਤੇ ...
Ad Position 24