09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡੂਨ ਵਰਲਡ ਸਕੂਲ ਮਲਸੀਆਂ ਦੀਆਂ ਵਿਦਿਆਰਥਣਾਂ ਦਾ ਜ਼ੋਨਲ ਪੱਧਰੀ ਬਾਸਕਟਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਮਲਸੀਆਂ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਡੂਨ ਵਰਲਡ ਸਕੂਲ ਮਲਸੀਆਂ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਪੱਧਰੀ ਬਾਸਕਟਬਾਲ ਅੰਡਰ-14 ਤੇ 17 ਦੇ ਮੁਕਾਬਲੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜ਼ੋਨਲ ਪੱਧਰ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 09-08-2026
ਮਲਸੀਆਂ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਡੂਨ ਵਰਲਡ ਸਕੂਲ ਮਲਸੀਆਂ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਪੱਧਰੀ ਬਾਸਕਟਬਾਲ ਅੰਡਰ-14 ਤੇ 17 ਦੇ ਮੁਕਾਬਲੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜ਼ੋਨਲ ਪੱਧਰ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਡੂਨ ਵਰਲਡ ਸਕੂਲ ਦੀਆਂ ਵਿਦਿਆਰਥਣਾਂ ਵੀ ਪਹੁੰਚੀਆਂ, ਜਿਨ੍ਹਾਂ ਨੇ ਬਾਸਕਟਬਾਲ ਅੰਡਰ-14 ਤੇ 17 ’ਚ ਆਪਣੀ ਮਿਹਨਤ, ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸ਼ਾਨਦਾਰ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ ਤੇ ਪਹਿਲਾ ਸਥਾਨ ਹਾਸਲ ਕਰਕੇ ਨਾਮਣਾ ਖੱਟਿਆ। ਇਹ ਉਪਲੱਬਧੀ ਇਸ ਲਈ ਵੀ ਬਹੁਤ ਖਾਸ ਹੈ, ਕਿਉਂਕਿ ਡੂਨ ਵਰਲਡ ਸਕੂਲ ਨੇ ਆਪਣੇ ਪਹਿਲੇ ਹੀ ਸਾਲ ਵਿਚ ਜ਼ੋਨਲ ਪੱਧਰ ’ਤੇ ਇਹ ਸਫ਼ਲਤਾ ਹਾਸਲ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਸਹੀ ਮਾਰਗਦਰਸ਼ਨ, ਨਿਰੰਤਰ ਅਭਿਆਸ ਤੇ ਮਜ਼ਬੂਤ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੇ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਗੁਰਾਇਆ ਵਲੋਂ ਸਾਵਣ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ ਅਗਲੀ ਖ਼ਬਰ -ਭਗਵਾਨ ਵਾਲਮੀਕਿ ਟਰੱਸਟ ਦੇ ਚੇਅਰਮੈਨ ਦੀ ਚੋਣ ਅੱਜ-ਅਲੀ ਮੁਹੱਲੇ ਵਿਚ ਵਿਪਨ ਸਭਰਵਾਲ ਦੇ ਹੱਕ ਵਿਚ ਹੋਇਆ ਵਿਸ਼ਾਲ ਇਕੱਠ
Ad Position 24