08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗਊਸ਼ਾਲਾਵਾਂ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਗਿੱਲ ਵੈਲਫ਼ੇਅਰ ਸੁਸਾਇਟੀ ਵਲੋਂ ਸਵਾਗਤ

ਸ਼ਾਹਕੋਟ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਗਿੱਲ ਵੈਲਫ਼ੇਅਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਮੰਗੂ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਗਿੱਲ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਪ੍ਰਸਤ ਰਾਜ ਗਿੱਲ ਯੂ.

Ad Position 21
No active advertisement
ਅਜੀਤ ਡੈਸਕ 09-08-2026
ਸ਼ਾਹਕੋਟ, 8 ਅਗਸਤ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਗਿੱਲ ਵੈਲਫ਼ੇਅਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਮੰਗੂ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਗਿੱਲ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਪ੍ਰਸਤ ਰਾਜ ਗਿੱਲ ਯੂ.ਕੇ ਤੇ ਲਖਵੀਰ ਸਿੰਘ ਗਿੱਲ ਯੂ.ਕੇ ਦੀ ਅਗਵਾਈ ’ਚ ਪਿੰਡ ਕੰਨੀਆਂ ਕਲਾਂ ’ਚ ਸਥਿਤ ਸਰਕਾਰੀ ਜ਼ਿਲ੍ਹਾ ਪੱਧਰੀ ਗਊਸ਼ਾਲਾ ਦੀ ਸਾਂਭ-ਸੰਭਾਲ ਦੀ ਕੀਤੀ ਜਾ ਰਹੀ ਹੈ। ਗਊਸ਼ਾਲਾਵਾਂ ਵਿਚ ਸੇਵਾ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਤੇ ਸਮਾਜ (ਦੋਵਾਂ) ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਗਊ ਸੇਵਾ ਦੇ ਖੇਤਰ ’ਚ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਲਖਵੀਰ ਸਿੰਘ ਲੱਖੀ ਗਿੱਲ ਖ਼ਜ਼ਾਨਚੀ, ਬਲਜਿੰਦਰ ਸਿੰਘ ਜਿੰਦੂ ਮੀਤ ਪ੍ਰਧਾਨ, ਲਛਮਣ ਸੋਬਤੀ ਸ਼ਾਹਕੋਟ, ਗੁਰਪ੍ਰੀਤ ਸਿੰਘ ਬੱਬੂ ਸ਼ਾਹਕੋਟ, ਕੁਲਦੀਪ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੂਮਤ ਆਈ.ਐਮ.ਟੀ. ਗੁਰਾਇਆ ਵਿਖੇ ਅਗਲੀ ਖ਼ਬਰ ਨੌਕਰੀਆਂ ਦੇ ਮਾਮਲੇ ’ ਚ ‘ ਆਪ ’ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ - ਲਾਡੀ ਸ਼ੇਰੋਵਾਲੀਆ
Ad Position 24