ਪਿੰਡ ਰਹੀਮਪੁਰ ਵਿਖੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਕਿਸਾਨ ਜਾਗਰੂਕਤਾ ਕੈਂਪ
ਕਿਸ਼ਨਗੜ੍ਹ, 8 ਅਗਸਤ (ਹੁਸਨ ਲਾਲ)-ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ ਦੇ ਗੰਨਾਂ ਖੇਤਰ ਦੇ ਪਿੰਡ ਰਹੀਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਕੇਨ ਕਮਿਸ਼ਨਰ ਪੰਜਾਬ ਡਾ.
ਪ
ਪਿੰਡ ਰਹੀਮਪੁਰ ਵਿਖੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਵਿਭਾਗ ਦੇ ਅਧਿਕਾਰੀ । ਤਸਵੀਰਾਂ - ਹੁਸਨ ਲਾਲ
09-08-2026
ਕਿਸ਼ਨਗੜ੍ਹ, 8 ਅਗਸਤ (ਹੁਸਨ ਲਾਲ)-ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੀ ਗੰਨਾ ਸ਼ਾਖਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਸਹਿਕਾਰੀ ਸ਼ੂਗਰ ਮਿੱਲ ਭੋਗਪੁਰ ਦੇ ਗੰਨਾਂ ਖੇਤਰ ਦੇ ਪਿੰਡ ਰਹੀਮਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਰੁਲਦਾ ਸਿੰਘ ਜੀ ਦੀ ਯੋਗ ਅਗਵਾਈ ਹੇਠ ਲਗਾਏ ਗਏ। ਇਸ ਕੈਂਪ ਵਿਚ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ, ਡਾ. ਗੁਰਪ੍ਰੀਤ ਕੌਰ ਖ਼ੇਤੀਬਾੜੀ ਵਿਕਾਸ ਅਫ਼ਸਰ (ਗੰਨਾਂ) ਭੋਗਪੁਰ ਅਤੇ ਗੰਨਾਂ ਖੋਜ ਕੇਂਦਰ ਕਪੂਰਥਲਾ ਤੋ ਡਾ. ਯੁਵਰਾਜ ਸਿੰਘ, ਕੀਟ ਵਿਗਿਆਨੀ ਗੰਨਾਂ ਖੋਜ ਕੇਂਦਰ ਕਪੂਰਥਲਾ ਵੱਲੋਂ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਰੁਲਦਾ ਸਿੰਘ ਪ੍ਰੋਜੈਕਟ ਅਫ਼ਸਰ ਗੰਨਾਂ ਜਲੰਧਰ ਨੇ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾ ਕੇ ਅਤੇ ਪੰਜਾਬ ਵਿੱਚ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਬਿਜਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਡਾ. ਗੁਰਚਰਨ ਸਿੰਘ ਸਹਾਇਕ ਗੰਨਾਂ ਵਿਕਾਸ ਅਫ਼ਸਰ ਜਲੰਧਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਬਿਜਾਈ ਦੀ ਚੌੜੀ ਵਿੱਥ ਵਿਧੀ, ਅੰਤਰ ਫ਼ਸਲਾਂ ਅਤੇ ਮਲਚਿੰਗ ਤਕਨੀਕ ਵਰਤ ਕੇ ਅਤੇ ਪ੍ਰਦਰਸ਼ਨੀ ਪਲਾਟ ਬਿਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਗੁਰਪ੍ਰੀਤ ਕੌਰ ਏ ਡੀ ੳ ਗੰਨਾਂ ਭੋਗਪੁਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਲਈ ਪ੍ਰੇਰਿਤ ਕੀਤਾ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਡਾ. ਯੁਵਰਾਜ ਸਿੰਘ ਕੀਟ ਵਿਗਿਆਨੀ ਵਲੋ ਗੰਨੇ ਦੀ ਫ਼ਸਲ ਵਿਚ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਰੋਕਥਾਮ ਕਰਨ ਲਈ ਜਾਣਕਾਰੀ ਦਿੱਤੀ। ਸ੍ਰੀ ਪ੍ਰੇਮ ਬਹਾਦਰ ਸੀ ਸੀ ਡੀ ੳ ਸਹਿਕਾਰੀ ਖੰਡ ਮਿੱਲ ਭੋਗਪੁਰ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ । ਸ. ਗੁਰਵਿੰਦਰ ਸਿੰਘ ਇੰਸਪੈਕਟਰ ਸਹਿਕਾਰੀ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹਰਸੁਲਿੰਦਰ ਸਿੰਘ ਪ੍ਰਧਾਨ ਕਿਸਾਨ ਦੋਆਬਾ ਵੈਲਫੇਅਰ ਸੁਸਾਇਟੀ , ਸ. ਜਰਨੈਲ ਸਿੰਘ ਦਾਰਾਪੁਰ ਅਤੇ ਸ. ਮੱਖਣ ਸਿੰਘ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਤੇ ਸਹਿਕਾਰੀ ਖੰਡ ਮਿੱਲ ਭੋਗਪੁਰ ਤੋ ਸ. ਅਮਨਦੀਪ ਸਿੰਘ ਗੰਨਾ ਇੰਸਪੈਕਟਰ, ਬਲਜੀਤ ਸਿੰਘ ਤੇ ਰਵਿੰਦਰ ਸਿੰਘ ਸਰਵੇਅਰ ਮੌਜੂਦ ਸਨ।