10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਜਪਾ ਆਗੂ ਲਾਡੀ ਅੰਗੁਰਾਲ ਤੇ ਅਸ਼ਵਨੀ ਕੁਮਾਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ ਚ ਸ਼ਾਮਿਲ

ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਨਾਲ ਸਬੰਧਤ ਲਾਡੀ ਆਂਗੁਰਾਲ ਅਤੇ ਅਸ਼ਵਨੀ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 10-08-2026
ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਨਾਲ ਸਬੰਧਤ ਲਾਡੀ ਆਂਗੁਰਾਲ ਅਤੇ ਅਸ਼ਵਨੀ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜਰਬੇ ਦਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਾਭ ਲਿਆ ਜਾਵੇਗਾ। ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਲੰਧਰ ਵੈਸਟ ਸੰਗਠਨ ਇੰਚਾਰਜ ਹਰਚਰਨ ਸੰਧੂ, ਵਾਰਡ ਨੰਬਰ 53 ਦੇ ਇੰਚਾਰਜ ਕਮਲ ਲੋਚ, ਸੰਜੀਵ ਭਗਤ ਮੀਡੀਆ ਇੰਚਾਰਜ, ਕਾਲਾ ਪ੍ਰਧਾਨ, ਰਵੀ ਸਰੰਗਲ, ਜੋਗਿੰਦਰ ਕੁਮਾਰ, ਪ੍ਰਿੰਸ ਚੌਹਾਨ ਅਤੇ ਕੁਲਦੀਪ ਭਗਤ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅਤੇ ਚੁਪਹਿਰਾ ਸਮਾਗਮ ਅਗਲੀ ਖ਼ਬਰ ‘ ਡਾਕਟਰਾਂ ਵਿਰੁੱਧ ਹਿੰਸਾ’ ਨਹੀਂ ਦੇ ਸਲੋਗਨ ਤਹਿਤ ਫੋਗਸੀ ਅਤੇ ਆਈ . ਐੱਮ . ਏ . ਨੇ ਮਨਾਇਆ ‘ ਅਭੈ ਦਿਵਸ ’
Ad Position 24