10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਅਤੇ ਚੁਪਹਿਰਾ ਸਮਾਗਮ

ਜਲੰਧਰ, 9 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 10-08-2026
ਜਲੰਧਰ, 9 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਅੱਠਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਚੁਪਹਿਰਾ ਸਮਾਗਮ ਕਰਵਾਏ ਗਏ, ਜਿਸ ’ਚ ਦੂਰ-ਦੁਰਾਡਿਉਂ ਚੱਲ ਕੇ ਵੱਡੀ ਗਿਣਤੀ ’ਚ ਆਈ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਜਾਪ ਸੰਗਤੀ ਰੂਪ ’ਚ ਕੀਤੇ ਗਏ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੌਰਾਨ ਚਾਹ, ਛਬੀਲ, ਮਿਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧਾਂ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਇਕਬਾਲ ਸਿੰਘ ਢੀਂਡਸਾ (ਜ਼ਿਲ੍ਹਾ ਪ੍ਰਧਾਨ ਅਤੇ ਇੰਚਾਰਜ ਹਲਕਾ ਸੈਂਟਰਲ, ਸ਼੍ਰੋਮਣੀ ਅਕਾਲੀ ਦਲ (ਬਾਦਲ), ਗੁਰਸੇਵਕ ਸਿੰਘ, ਪ੍ਰੀਤਮ ਸਿੰਘ ਅਰੋੜਾ, ਸਰਬਜੀਤ ਸਿੰਘ ਬੇਦੀ, ਤੇਜਬੀਰ ਸਿੰਘ ਬਾਂਸਲ, ਇੰਜੀਨੀਅਰ ਡੀ. ਪੀ. ਸਿੰਘ ਵੱਧਵਾ, ਨਿਰਮਲ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਕਰਨ ਵੱਧਵਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਜਸਦੀਪ ਭਸੀਨ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਜਸਬੀਰ ਸਿੰਘ, ਇਕਨੂਰ ਸਿੰਘ, ਅਰਜੁਨ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਮਹਿਲਾ ਵਕੀਲਾਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਖੇਡਾਂ, ਪੀਂਘ, ਮਹਿੰਦੀ ਦਾ ਬੀ... ਅਗਲੀ ਖ਼ਬਰ ਭਾਜਪਾ ਆਗੂ ਲਾਡੀ ਅੰਗੁਰਾਲ ਤੇ ਅਸ਼ਵਨੀ ਕੁਮਾਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ ਚ ਸ਼ਾਮਿਲ
Ad Position 24