ਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਸੂਬਾ ਮੀਤ ਪ੍ਰਧਾਨ
ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਰਣਜੀਤ ਸਿੰਘ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ.
ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਨਿਧੜਕ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ ’ਤੇ ਰਣਜੀਤ ਸਿੰਘ ਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਹੋਰਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘੁੰਮਣ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸ. ਰਾਣਾ ਨੂੰ ਵਧਾਈ ਦਿੰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।