ਪਰਵਾਸੀ ਨਾਬਾਲਗ ਕੁੜੀ ਨਾਲ ਜਬਰ-ਜਨਾਹ– ਕੇਸ ਦਰਜ
ਜਲੰਧਰ, 10 ਅਗਸਤ (ਜਤਿੰਦਰ ਪੰਮੀ)–ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਗ੍ਰੀਨ ਐਵੇਨਿਊ ਖੇਤਰ ਵਿੱਚ ਪਰਵਾਸੀ ਨੌਜਵਾਨ ਵਲੋਂ ਪਰਵਾਸੀ ਨਾਬਾਲਗ ਕੁੜੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਐਤਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ।
ਜਲੰਧਰ, 10 ਅਗਸਤ (ਜਤਿੰਦਰ ਪੰਮੀ)–ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਗ੍ਰੀਨ ਐਵੇਨਿਊ ਖੇਤਰ ਵਿੱਚ ਪਰਵਾਸੀ ਨੌਜਵਾਨ ਵਲੋਂ ਪਰਵਾਸੀ ਨਾਬਾਲਗ ਕੁੜੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਐਤਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਾਬਾਲਗ ਕੁੜੀ ਝਾਂਸੇ ਵਿੱਚ ਲੈ ਕੇ ਲੈ ਗਿਆ ਅਤੇ ਨਾਲ ਜਬਰ-ਜਨਾਹ ਕੀਤਾ। ਕੁੜੀ ਦੇ ਪਰਿਵਾਰ ਨੂੰ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ ਭਾਰਗੋ ਕੈਂਪ ਵਿੱਚ ਆ ਕੇ ਸ਼ਿਕਾਇਤ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਸਤਪਾਲ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਿਸ ਨੂੰ ਨਾਬਾਲਗ ਨਾਲ ਜਬਰ-ਜਨਾਹ ਹੋਣ ਦੀ ਸ਼ਿਕਾਇਤ ਮਿਲੀ ਹੈ, ਜਿਸ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਕੇਸ ਦਰਜ ਕਰਕੇ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।