11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਜ਼ਾਦੀ ਦੀ ਜੰਗ ਤੋਂ ਲੈ ਕੇ ਅੱਜ ਤੱਕ ਮਨੁੱਖਤਾ ਦੀ ਸੇਵਾ ’ ਚ ਜਮਾਇਤ ਉਲੇਮਾ - ਏ - ਹਿੰਦ ਦੀ ਅਹਿਮ ਭੂਮਿਕਾ – ਮੁਫ਼ਤੀ ਅਤਾਉਰਰਹਿਮਾਨ ਜਮੀਲ

ਜਲੰਧਰ, 10 ਅਗਸਤ (ਜਤਿੰਦਰ ਪੰਮੀ)– ਜਮਾਇਤ ਉਲੇਮਾ-ਏ-ਹਿੰਦ ਨੇ ਭਾਰਤ ਦੀ ਆਜ਼ਾਦੀ ਦੀ ਜੰਗ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਜਮਾਇਤ ਨੇ ਆਜ਼ਾਦੀ ਦੇ ਸੰਘਰਸ਼ ਦੌਰਾਨ ਰੇਸ਼ਮੀ ਰੁਮਾਲ ਅਤੇ ਹੋਰ ਅੰਦੋਲਨਾਂ ਰਾਹੀਂ ਆਜ਼ਾਦੀ ਘੁਲਾਟੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕੀਤਾ ਅਤੇ ਅੱਜ ਵੀ ਬਿਨਾਂ ਕਿਸੇ ਭੇਦਭਾਵ ਦੇ ਕੁਦਰਤੀ ਆਫ਼ਤਾਂ ਅਤੇ ਮੁਸ਼ਕਲ ਹਾਲਾਤਾਂ ਵਿੱਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਜਤਿੰਦਰ ਪੰਮੀ)– ਜਮਾਇਤ ਉਲੇਮਾ-ਏ-ਹਿੰਦ ਨੇ ਭਾਰਤ ਦੀ ਆਜ਼ਾਦੀ ਦੀ ਜੰਗ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਜਮਾਇਤ ਨੇ ਆਜ਼ਾਦੀ ਦੇ ਸੰਘਰਸ਼ ਦੌਰਾਨ ਰੇਸ਼ਮੀ ਰੁਮਾਲ ਅਤੇ ਹੋਰ ਅੰਦੋਲਨਾਂ ਰਾਹੀਂ ਆਜ਼ਾਦੀ ਘੁਲਾਟੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕੀਤਾ ਅਤੇ ਅੱਜ ਵੀ ਬਿਨਾਂ ਕਿਸੇ ਭੇਦਭਾਵ ਦੇ ਕੁਦਰਤੀ ਆਫ਼ਤਾਂ ਅਤੇ ਮੁਸ਼ਕਲ ਹਾਲਾਤਾਂ ਵਿੱਚ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਦਰਸਾ ਜਾਮੀਆ ਸ਼ੇਖ ਅਬਦੁਲ ਸੱਤਾਰ, ਸਹਾਰਨਪੁਰ ਦੇ ਅਧਿਆਪਕ ਅਤੇ ਜਮਾਇਤ ਉਲੇਮਾ ਸਹਾਰਨਪੁਰ ਦੇ ਮੈਂਬਰ ਮੁਫ਼ਤੀ ਅਤਾਉਰਰਹਿਮਾਨ ਜਮੀਲ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਮਾਇਤ ਉਲੇਮਾ ਜਲੰਧਰ ਦੇ ਜਨਰਲ ਸਕੱਤਰ ਹਾਜੀ ਆਬਿਦ ਹਸਨ ਸਲਮਾਨੀ ਵੀ ਮੌਜੂਦ ਸਨ। ਮੁਫ਼ਤੀ ਅਤਾਉਰਰਹਿਮਾਨ ਜਮੀਲ ਨੇ ਕਿਹਾ ਕਿ ਦੇਸ਼ ਵਿੱਚ ਭੂਚਾਲ ਆਵੇ, ਹੜ੍ਹ ਆਵੇ ਜਾਂ ਕੋਈ ਹੋਰ ਕੁਦਰਤੀ ਆਫ਼ਤ ਹੋਵੇ, ਜਮਾਇਤ ਉਲੇਮਾ-ਏ-ਹਿੰਦ ਦੇ ਅਹੁਦੇਦਾਰ ਅਤੇ ਵਰਕਰ ਹਮੇਸ਼ਾ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਰਹੇ ਹਨ। ਆਬਿਦ ਹਸਨ ਸਲਮਾਨੀ ਨੇ ਕਿਹਾ ਕਿ ਜਮਾਇਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਹਜ਼ਰਤ ਮੌਲਾਨਾ ਅਰਸ਼ਦ ਮਦਨੀ ਅਤੇ ਉਪ ਪ੍ਰਧਾਨ ਹਜ਼ਰਤ ਅਸਜਦ ਮਦਨੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਵਿੱਚ ਸਮਾਜਿਕ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਵੱਖ-ਵੱਖ ਧਰਮਾਂ ਅਤੇ ਵਰਗਾਂ ਦਰਮਿਆਨ ਭਾਈਚਾਰੇ ਅਤੇ ਆਪਸੀ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸੰਬੰਧੀ ਬਣੀ ਅਨਿਸਚਿਤਤਾ ਵਾਲੀ ਸਥਿਤੀ - ਅਜੇ ਤੱਕ ਜਾਰੀ ਨਹੀਂ ਹੋ ਸਕਿਆ ਚੋਣ... ਅਗਲੀ ਖ਼ਬਰ ਸੰਘ - ਭਾਜਪਾ ਤੇ ਮੋਦੀ ਸਰਕਾਰ ਦਾ ਹੰਕਾਰ ਭੰਨਣ ਵਾਲੇ ਨੌਜਵਾਨ ਵਧਾਈ ਦੇ ਪਾਤਰ - ਪਾਸਲਾ
Ad Position 24