ਸਟੇਟ ਪਬਲਿਕ ਸਕੂਲ ਕੈਂਟ ਦੇ ਵਿਦਿਆਰਥੀਆਂ ਨੇ ਹਾਕੀ ਮੁਕਾਬਲਿਆਂ ’ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਜਲੰਧਰ, 11 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਜ਼ੋਨ ਨੰਬਰ-1 ਦੇ ਹਾਕੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਟੀਮ ਭਾਵਨਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ।
ਜਲੰਧਰ, 11 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਜ਼ੋਨ ਨੰਬਰ-1 ਦੇ ਹਾਕੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ । ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਟੀਮ ਭਾਵਨਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ । ਅੰਡਰ-17 ਲੜਕਿਆਂ ਦੀ ਹਾਕੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਨੋਵਾਲੀ ਵਿਖੇ ਹੋਏ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਚਾਰ ਹੋਣਹਾਰ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ। ਇਸੇ ਤਰ੍ਹਾਂ ਟੀਮ ਦੀ ਏਕਤਾ, ਜਜ਼ਬੇ ਅਤੇ ਨਿਰੰਤਰ ਮਿਹਨਤ ਨੇ ਦਰਸ਼ਕਾਂ ਅਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਕੀਤਾ । ਇਨ੍ਹਾਂ ਪ੍ਰਾਪਤੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਸਟੇਟ ਪਬਲਿਕ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ । ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸਵੀਨਾ ਬਹਿਲ ਨੇ ਜੇਤੂ ਖਿਡਾਰੀਆਂ, ਖੇਡ ਅਧਿਆਪਕਾਂ ਸੁਮਿਤ ਕੁਮਾਰ, ਕੁਲਦੀਪ ਸਿੰਘ ਤੇ ਕੁਮਾਰੀ ਰੀਤਿਕਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ਲਈ ਚੁਣੇ ਗਏ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਜ਼ਿਲ੍ਹਾ, ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਹੋਰ ਵੀ ਉੱਚਾ ਕਰਨਗੇ। ਸਕੂਲ ਪਰਿਵਾਰ ਨੇ ਇਸ ਉਪਲਬਧੀ ਨੂੰ ਮਾਣ ਅਤੇ ਖੁਸ਼ੀ ਦਾ ਪਲ ਦੱਸਦਿਆਂ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।